ਗ਼ੈਰ-ਕਾਨੂੰਨੀ ਢੰਗ ਨਾਲ ਭਾਰਤ ''ਚ ਦਾਖ਼ਲ ਹੋਣ ਦੇ ਦੋਸ਼ ''ਚ 8 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

Friday, Nov 22, 2024 - 10:05 PM (IST)

ਗ਼ੈਰ-ਕਾਨੂੰਨੀ ਢੰਗ ਨਾਲ ਭਾਰਤ ''ਚ ਦਾਖ਼ਲ ਹੋਣ ਦੇ ਦੋਸ਼ ''ਚ 8 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਅਗਰਤਲਾ (ਭਾਸ਼ਾ) : ਗ਼ੈਰ-ਕਾਨੂੰਨੀ ਢੰਗ ਨਾਲ ਭਾਰਤ ਵਿਚ ਦਾਖ਼ਲ ਹੋਏ 8 ਬੰਗਲਾਦੇਸ਼ੀ ਨਾਗਰਿਕਾਂ ਨੂੰ ਹੈਦਰਾਬਾਦ ਜਾਂਦੇ ਸਮੇਂ ਤ੍ਰਿਪੁਰਾ ਦੇ ਇਕ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 

ਖੋਵਾਈ ਜ਼ਿਲ੍ਹੇ ਦੇ ਤੇਲੀਆਮੁਰਾ ਰੇਲਵੇ ਸਟੇਸ਼ਨ 'ਤੇ ਟਿਕਟ ਕਾਊਂਟਰ ਦੇ ਸਾਹਮਣੇ ਸ਼ੱਕੀ ਗਤੀਵਿਧੀ ਦੇਖਣ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਸਰਕਾਰੀ ਰੇਲਵੇ ਪੁਲਸ (ਜੀਆਰਪੀ) ਦੀ ਇਕ ਸਾਂਝੀ ਟੀਮ ਨੇ ਪੁੱਛਗਿੱਛ ਲਈ ਚਾਰ ਮਰਦਾਂ ਅਤੇ ਚਾਰ ਔਰਤਾਂ ਨੂੰ ਹਿਰਾਸਤ ਵਿਚ ਲਿਆ। ਤੇਲੀਆਮੁਰਾ ਜੀਆਰਪੀ ਦੇ ਇੰਚਾਰਜ ਅਧਿਕਾਰੀ ਗੌਤਮ ਦੇਬਰਮਾ ਨੇ ਕਿਹਾ, "ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਰੋਜ਼ੀ-ਰੋਟੀ ਦੀ ਭਾਲ ਵਿਚ ਹੈਦਰਾਬਾਦ ਜਾ ਰਹੇ ਸਨ, ਕਿਉਂਕਿ ਉਹ ਗੈਰ-ਕਾਨੂੰਨੀ ਢੰਗ ਨਾਲ ਭਾਰਤੀ ਖੇਤਰ ਵਿਚ ਦਾਖਲ ਹੋਏ ਸਨ। ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਸੀ।”

ਇਹ ਵੀ ਪੜ੍ਹੋ : ਹੋ ਜਾਓ ਸਾਵਧਾਨ! ਬੱਚਿਆਂ ਨੇ ਵਰਤਿਆ ਸੋਸ਼ਲ ਮੀਡੀਆ ਤਾਂ ਲੱਗੇਗਾ ਕਰੋੜਾਂ ਦਾ ਜੁਰਮਾਨਾ

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਰਿਮਾਂਡ ਲਈ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੇਬਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਪੁਲਸ ਨੂੰ ਦੱਸਿਆ ਕਿ ਉਹ ਵੀਰਵਾਰ ਨੂੰ ਗੋਮਤੀ ਜ਼ਿਲ੍ਹੇ ਦੇ ਕਰਬੁਕ 'ਚ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਗਏ ਸਨ ਅਤੇ ਜੰਗਲ 'ਚ ਰਾਤ ਕੱਟੀ ਸੀ। ਉਨ੍ਹਾਂ ਦੱਸਿਆ ਕਿ ਉਹ ਸਵੇਰੇ ਦੋ ਗੱਡੀਆਂ ਵਿਚ ਸਟੇਸ਼ਨ ਪਹੁੰਚੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News