ਜੰਮੂ ਕਸ਼ਮੀਰ ’ਚ ਵਾਪਰਿਆ ਭਿਆਨਕ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 9 ਲੋਕਾਂ ਦੀ ਮੌਤ

10/28/2021 12:05:23 PM

ਜੰਮੂ (ਵਾਰਤਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਵੀਰਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਇਕ ਮਿੰਨੀ ਬੱਸ ਦੇ ਖੱਡ ’ਚ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਨੇ ਕਿਹਾ ਕਿ ਮਿੰਨੀ ਬੱਸ ਥਾਤਰੀ ਤੋਂ ਡੋਡਾ ਵੱਲ ਜਾ ਰਹੀ ਸੀ, ਉਦੋਂ ਸੁਈ ਗੋਵਾਰੀ ਕੋਲ ਚਿਨਾਬ ਕੋਲ ਖੱਡ ’ਚ ਡਿੱਗ ਗਈ। ਇਸ ਹਾਦਸੇ ’ਚ 8 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਦੀ ਮੌਤ ਹਸਪਤਾਲ ਲਿਜਾਂਦੇ ਸਮੇਂ ਹੋਈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ’ਚ ਵਾਪਰੇ ਇਸ ਹਾਦਸੇ ’ਚ ਹੋਈਆਂ ਮੌਤਾਂ ’ਤੇ ਸੋਗ ਜ਼ਾਹਰ ਕੀਤਾ। ਉਨ੍ਹਾਂ ਕਿਹਾ,‘‘ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀ.ਐੱਮ.ਐੱਨ.ਆਰ.ਐੱਫ.) ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ। ਉੱਥੇ ਹੀ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।’’

PunjabKesari

ਪੁਲਸ, ਸਥਾਨਕ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਸੀ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਟਵੀਟ ਕੀਤਾ,‘‘ਥਾਤਰੀ, ਡੋਡਾ ਕੋਲ ਦੁਖ਼ਦ ਸੜਕ ਹਾਦਸੇ ਬਾਰੇ ਪਤਾ ਲੱਗਾ। ਹੁਣੇ ਡੀ.ਸੀ. ਡੋਡਾ ਵਿਕਾਸ ਸ਼ਰਮਾ ਨਾਲ ਗੱਲ ਕੀਤੀ। ਜ਼ਖਮੀਆਂ ਨੂੰ ਜੀ.ਐੱਮ.ਸੀ ਡੋਡਾ ’ਚ ਰੈਫ਼ਰ ਕੀਤਾ ਜਾ ਰਿਹਾ ਹੈ। ਅੱਗੇ ਜੀ ਵੀ ਮਦਦ ਦੀ ਲੋੜ ਹੋਵੇਗੀ, ਪ੍ਰਦਾਨ ਕੀਤੀ ਜਾਵੇਗੀ। ਇਸ ਵਿਚ, ਆਪਣੀ ਜਾਨ ਗੁਆਉਣ  ਵਾਲੇ 8 ਵਿਅਕਤੀਆਂ ਦੇ ਸੋਗ ਪੀੜਤ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ।’’

PunjabKesari


DIsha

Content Editor

Related News