ਦੇਰ ਰਾਤ ਵਾਪਰਿਆ ਭਿਆਨਕ ਹਾਦਸਾ! 8 ਸ਼ਰਧਾਲੂਆਂ ਦੀ ਮੌਤ

Tuesday, Sep 03, 2024 - 09:43 AM (IST)

ਹਰਿਆਣਾ (ਭਾਸ਼ਾ): ਜੀਂਦ ਦੇ ਨਰਵਾਨਾ ਵਿਚ ਸ਼ਰਧਾਲੂਆਂ ਨਾਲ ਭਰੇ ਵਾਹਨ ਦੇ ਟਰੱਕ ਦੀ ਲਪੇਟ ਵਿਚ ਆ ਜਾਣ ਨਾਲ 3 ਔਰਤਾਂ ਸਣੇ 8 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਨਰਵਾਨਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਕੁਰੂਕਸ਼ੇਤਰ ਦੇ ਮਰਛੇਦੀ ਪਿੰਡ ਤੋਂ ਤਕਰੀਬਨ 15 ਲੋਕ ਸੋਮਵਾਰ ਸ਼ਾਮ ਨੂੰ ਇਕ ਕਾਰ ਰਾਹੀਂ ਰਾਜਸਥਾਨ ਦੇ ਗੋਗਾਮੇੜੀ ਧਾਮ ਵਿਚ ਪੂਜਾ ਲਈ ਜਾ ਰਹੇ ਸਨ। ਦੇਰ ਰਾਤ ਤਕਰੀਬਨ ਸਾਢੇ 12 ਵਜੇ ਜਦੋਂ ਉਹ ਨਰਵਾਨਾ ਦੇ ਬਿਰਧਾਨਾ ਪਿੰਡ ਨੇੜੇ ਪਹੁੰਚੇ ਤਾਂ ਮਗਰੋਂ ਆ ਰਹੇ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਟੋਏ ਵਿਚ ਪਲਟ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ AP Dhillon ਦੇ ਘਰ 'ਤੇ ਹਮਲੇ ਦੀ ਨਵੀਂ ਵੀਡੀਓ ਆਈ ਸਾਹਮਣੇ

ਹਾਦਸੇ ਮਗਰੋਂ ਰਾਹਗੀਰਾਂ ਨੇ ਕਾਰ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਨਰਵਾਨਾ ਥਾਣਾ ਸਦਰ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਨਰਵਾਨਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 8 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀਆਂ ਨੂੰ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ASI ਦੇ ਕਾਰੇ ਲਈ DGP ਗੌਰਵ ਯਾਦਵ ਤਲਬ, ਅੱਜ ਵਿਧਾਨ ਸਭਾ 'ਚ ਹੋ ਸਕਦੇ ਨੇ ਪੇਸ਼

ਮ੍ਰਿਤਕਾਂ ਦੀ ਪਛਾਣ ਰੁਕਮਣੀ, ਕਾਮਿਨੀ, ਤੇਜਪਾਲ, ਸੁਰੇਸ਼, ਪਰਮਜੀਤ ਤੇ ਮੁਕਤੀ ਵਜੋਂ ਹੋਈ ਹੈ। ਬਾਕੀ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।  ਪੁਲਸ ਨੇ ਦੱਸਿਆ ਕਿ ਘਟਨਾ ਵਿਚ ਸ਼ਾਮਲ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News