ਕਿਸਾਨਾਂ ਦਾ ਪ੍ਰਦਰਸ਼ਨ: ਗੁਰਨਾਮ ਚਢੂਨੀ ਸਣੇ 8 ਆਗੂ ਗ੍ਰਿਫ਼ਤਾਰ, ਰਾਕੇਸ਼ ਟਿਕੈਤ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ

06/08/2023 4:53:55 AM

ਹਰਿਆਣਾ (ਭਾਸ਼ਾ): ਸਰਕਾਰ ਵੱਲੋਂ ਸੂਰਜਮੁਖੀ ਦੇ ਬੀਅ ਨੂੰ ਐੱਮ.ਐੱਸ.ਪੀ. 'ਤੇ ਖ਼ਰੀਦੇ ਜਾਣ ਦੀ ਮੰਗ ਕਰ ਰਹੇ ਕਿਸਾਨਾਂ ਵੱਲੋਂ ਬੁੱਧਵਾਰ ਨੂੰ ਕੌਮੀ ਰਾਜਮਾਰਗ ਜਾਮ ਕਰਨ 'ਤੇ ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਸਮੇਤ 9 ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - Live-in Relationship 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ, ਕਈ ਟੁਕੜਿਆਂ 'ਚ ਮਿਲੀ ਲਾਸ਼

ਪੁਲਸ ਨੇ ਕਿਹਾ ਕਿ ਮੰਗਲਵਾਰ ਸ਼ਾਮ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਬੀ.ਕੇ.ਯੂ. (ਚਢੂਨੀ) ਦੇ 9 ਆਗੂਆਂ ਵਿਰੁੱਧ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਸ਼ਾਹਬਾਦ ਦੇ ਡੀ.ਐੱਸ.ਪੀ. ਰਣਧੀਰ ਸਿੰਘ ਨੇ ਕਿਹਾ ਕਿ ਬਾਅਦ ਵਿਚ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਸ ਮੁਤਾਬਕ ਇਨ੍ਹਾਂ ਲੋਕਾਂ ਦੇ ਖ਼ਿਲਾਫ਼ ਦੰਗਾ ਕਰਨ, ਗੈਰਕਾਨੂੰਨੀ ਤਰੀਕੇ ਨਾਲ ਇਕੱਠੇ ਹੋਣ ਤੇ ਸਰਕਾਰੀ ਅਧਿਕਾਰੀ ਨੂੰ ਆਪਣਾ ਕੰਮ ਕਰਨ ਤੋਂ ਰੋਕਣ ਲਈ ਅਪਰਾਧਿਕ ਬਲ ਦੀ ਵਰਤੋਂ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ 'ਚ ਵਾਪਰਿਆ ਇਕ ਹੋਰ ਦਰਦਨਾਕ ਹਾਦਸਾ, ਮਾਲਗੱਡੀ ਹੇਠਾਂ ਆਉਣ ਨਾਲ 6 ਲੋਕਾਂ ਦੀ ਮੌਤ

ਇਸ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਬੁੱਧਵਾਰ ਦੁਪਹਿਰ ਸ਼ਾਹਬਾਦ ਪਹੁੰਚੇ ਤੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਚਢੂਨੀ ਤੇ ਹੋਰਨਾਂ ਨੂੰ ਰਿਹਾਅ ਨਹੀਂ ਕਰਦਾ, ਤਾਂ ਕੌਮੀ ਰਾਜਮਾਰਗ ਨੂੰ ਮੁੜ ਜਾਮ ਕਰ ਦਿੱਤਾ ਜਾਵੇਗਾ। ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹੋਏ ਅੰਦੋਲਨ ਤੋਂ ਵੀ ਵੱਡਾ ਅੰਦੋਲਨ ਸ਼ੁਰੂ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਫ਼ਸਲਾਂ ਲਈ ਐੱਮ.ਐੱਸ.ਪੀ. ਸਾਰੇ ਦੇਸ਼ ਦੇ ਕਿਸਾਨਾਂ ਦਾ ਮੁੱਦਾ ਹੈ। ਜ਼ਿਕਰਯੋਗ ਹੈ ਕਿ ਚਢੂਨੀ ਦੇ ਸੱਦੇ 'ਤੇ ਕਿਸਾਨਾਂ ਨੇ ਮੰਗਲਵਾਰ ਨੂੰ ਸ਼ਾਹਬਾਦ ਨੇੜੇ ਦਿੱਲੀ-ਚੰਡੀਗੜ੍ਹ ਕੌਮੀ ਰਾਜਮਾਰਗ ਨੂੰ ਤਕਰੀਬਨ 6 ਘੰਟੇ ਤਕ ਜਾਮ ਕਰ ਦਿੱਤਾ ਸੀ। ਪੁਲਸ ਨੇ ਭੀੜ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੋਛਾਰਾਂ ਛੱਡੀਆਂ ਦੇ ਲਾਠੀਚਾਰਚ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News