ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ, ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੇਵੇਗੀ 4-4 ਲੱਖ ਰੁਪਏ ਦੀ ਰਾਸ਼ੀ

Friday, Aug 02, 2024 - 10:48 PM (IST)

ਨੈਸ਼ਨਲ ਡੈਸਕ : ਬਿਹਾਰ ਦੇ ਚਾਰ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਇਕ ਅਧਿਕਾਰਤ ਰਿਲੀਜ਼ 'ਚ ਦਿੱਤੀ ਗਈ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੇ ਕਿਹਾ ਕਿ ਰਾਜ ਦੀ ਰਾਜਧਾਨੀ ਪਟਨਾ ਅਤੇ ਔਰੰਗਾਬਾਦ ਵਿਚ ਤਿੰਨ-ਤਿੰਨ ਮੌਤਾਂ ਹੋਈਆਂ ਹਨ, ਜਦੋਂਕਿ ਨਵਾਦਾ ਅਤੇ ਸਾਰਨ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। 

ਇਹ ਵੀ ਪੜ੍ਹੋ : 50 ਹਜ਼ਾਰ ਕਰੋੜ ਰੁਪਏ ਦੇ 8 ਹਾਈ-ਸਪੀਡ ਰੋਡ ਕੋਰੀਡੋਰ ਪ੍ਰਾਜੈਕਟਾਂ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਕੁਮਾਰ ਨੇ ਲੋਕਾਂ ਨੂੰ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਬੀਤੇ ਵੀਰਵਾਰ ਨੂੰ ਸੂਬੇ ਦੇ ਚਾਰ ਜ਼ਿਲ੍ਹਿਆਂ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News