ਬਿਹਾਰ ’ਚ ਆਸਮਾਨੀ ਬਿਜਲੀ ਡਿੱਗਣ ਨਾਲ 8 ਵਿਅਕਤੀਆਂ ਦੀ ਮੌਤ

Thursday, Jun 27, 2024 - 01:03 AM (IST)

ਬਿਹਾਰ ’ਚ ਆਸਮਾਨੀ ਬਿਜਲੀ ਡਿੱਗਣ ਨਾਲ 8 ਵਿਅਕਤੀਆਂ ਦੀ ਮੌਤ

ਪਟਨਾ, (ਭਾਸ਼ਾ)- ਬਿਹਾਰ ਦੇ 6 ਜ਼ਿਲਿਆਂ ’ਚ ਆਸਮਾਨੀ ਬਿਜਲੀ ਡਿੱਗਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ | ਇਕ ਅਧਿਕਾਰੀ ਨੇ ਦੱਸਿਆ ਕਿ ਇਹ ਮੌਤਾਂ ਭਾਗਲਪੁਰ, ਮੁੰਗੇਰ, ਜਮੁਈ, ਪੂਰਬੀ ਚੰਪਾਰਨ, ਪੱਛਮੀ ਚੰਪਾਰਨ ਤੇ ਅਰਰੀਆ ਜ਼ਿਲਿਆਂ ’ਚ ਹੋਈਆਂ ਹਨ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਨ੍ਹਾਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਅਨੁਸਾਰ ਹਰੇਕ ਮ੍ਰਿਤਕ ਦੇ ਵਾਰਸਾਂ ਲਈ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਵੀ ਕੀਤਾ ਗਿਆ ਹੈ।


author

Rakesh

Content Editor

Related News