ਮਣੀਪੁਰ ’ਚ 8 ਅੱਤਵਾਦੀ ਗ੍ਰਿਫ਼ਤਾਰ
Friday, Jun 06, 2025 - 07:18 PM (IST)

ਇੰਫਾਲ- ਸੁਰੱਖਿਆ ਫੋਰਸਾਂ ਨੇ ਮਣੀਪੁਰ ਦੇ ਇੰਫਾਲ ਪੱਛਮੀ ਤੇ ਬਿਸ਼ਨੂਪੁਰ ਜ਼ਿਲਿਆਂ ਤੋਂ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਦੇ 8 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ ਇਹ ਜਾਣਕਾਰੀ ਦਿੱਤੀ। ਅੱਤਵਾਦੀਆਂ ਕੋਲੋਂ ਪਿਸਤੌਲ, ਗੋਲਾ-ਬਾਰੂਦ ਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਇਕ ਅਧਿਕਾਰੀ ਨੇ ਕਿਹਾ ਕਿ ਸੂਬੇ ’ਚ ਜਬਰੀ ਵਸੂਲੀ ਦੀਆਂ ਸਰਗਰਮੀਆਂ ’ਚ ਸ਼ਾਮਲ ਲੋਕਾਂ ਨੂੰ ਫੜਨ ਲਈ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ