ਯਾਤਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, ਘੱਟੋ-ਘੱਟ 8 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ

09/30/2023 10:55:12 PM

ਤਾਮਿਲਨਾਡੂ (ਭਾਸ਼ਾ): ਤਾਮਿਲਨਾਡੂ ਦੇ ਨੀਲਗਿਰੀ ਪਹਾੜੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਟੂਰਿਸਟ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿਚ ਚਾਰ ਔਰਤਾਂ ਅਤੇ ਇਕ ਬੱਚਾ ਸ਼ਾਮਲ ਹੈ। ਮ੍ਰਿਤਕ ਟੇਨਕਾਸੀ ਜ਼ਿਲ੍ਹੇ ਦੇ ਕਦਾਯਾਮ ਦੇ ਰਹਿਣ ਵਾਲੇ ਸਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਘਰ ਪਰਤ ਰਹੇ ਸਨ। 

ਇਹ ਖ਼ਬਰ ਵੀ ਪੜ੍ਹੋ - 2 ਅਕਤੂਬਰ ਨੂੰ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ

ਪੁਲਸ ਨੇ ਦੱਸਿਆ ਕਿ ਡਰਾਈਵਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਬੱਸ ਖੱਡ 'ਚ ਡਿੱਗ ਗਈ, ਜਿਸ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਜ਼ਿਆਦਾਤਰ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਕੋਇੰਬਟੂਰ ਭੇਜਿਆ ਗਿਆ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਬੱਸ ਵਿਚ ਤਕਰੀਬਨ 55 ਟੂਰਿਸਟ ਸਵਾਰ ਸਨ। ਉਨ੍ਹਾਂ 'ਚੋਂ 8 ਲੋਕਾਂ ਦੀ ਮੌਤ ਹੋ ਗਈ ਤੇ 35 ਜ਼ਖ਼ਮੀ ਹੋ ਗਏ। ਉਕਤ ਯਾਤਰੀ ਊਟੀ ਤੋਂ ਮੇਟੂਪਲਯਾਮ ਜਾ ਰਹੇ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News