ਆਸਾਮ ’ਚ ਬਾਲ ਵਿਆਹ ਖ਼ਿਲਾਫ਼ ਕਾਰਵਾਈ ਦੇ ਦੂਜੇ ਪੜਾਅ ’ਚ 800 ਲੋਕ ਗ੍ਰਿਫ਼ਤਾਰ

10/03/2023 5:14:15 PM

ਗੁਹਾਟੀ (ਭਾਸ਼ਾ)- ਆਸਾਮ ਵਿਚ ਬਾਲ ਵਿਆਹ ਖ਼ਿਲਾਫ਼ ਸੂਬਾ ਵਿਆਪੀ ਕਾਰਵਾਈ ਦੇ ਦੂਜੇ ਪੜਾਅ ਵਿਚ ਮੰਗਲਵਾਰ ਨੂੰ 800 ਤੋਂ ਵਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਹਿਮੰਤ ਵਿਸਵ ਸਰਮਾ ਨੇ ਇਹ ਜਾਣਕਾਰੀ ਦਿੱਤੀ। ਇਸ ਸਾਲ ਦੀ ਸ਼ੁਰੂਆਤ ਵਿਚ ਮੁਹਿੰਮ ਦੇ ਪਹਿਲੇ ਪੜਾਅ ਹੇਠ ਸੂਬਾ ਭਰ ਤੋਂ ਹਜ਼ਾਰਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮੌਤ ਦੇ ਮੂੰਹ 'ਚ ਲੈ ਗਿਆ ਗੂਗਲ ਮੈਪ, 2 ਡਾਕਟਰਾਂ ਦੀ ਹੋਈ ਦਰਦਨਾਕ ਮੌਤ

ਸਰਮਾ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਲਿਖਿਆ ਕਿ ਇਹ ਮੁਹਿੰਮ ਤੜਕੇ ਸ਼ੁਰੂ ਹੋਈ। ਉਨ੍ਹਾਂ ਕਿਹਾ ਕਿ ਮੁਹਿੰਮ ਅਜੇ ਜਾਰੀ ਹੈ ਭਾਵ ਇਸ ਸਮਾਜਿਕ ਬੁਰਾਈ ਨਾਲ ਸਬੰਧਤ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਲੋਕਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਸ਼ਰਮਾ ਨੇ 11 ਸਤੰਬਰ ਨੂੰ ਆਸਾਮ ਵਿਧਾਨ ਸਭਾ ਵਿਚ ਦੱਸਿਆ ਸੀ ਕਿ ਪਿਛਲੇ 5 ਸਾਲਾਂ ਵਿਚ ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਵਿਚ ਕੁਲ 3,907 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 3,319 ਲੋਕਾਂ ਖ਼ਿਲਾਫ਼ ਸੈਕਸ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪਾਕਸੋ) ਐਕਟ, 2012 ਤਹਿਤ ਦੋਸ਼ ਲਾਏ ਗਏ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News