ਮਹਾਰਾਸ਼ਟਰ 'ਚ ਕੋਰੋਨਾ ਦੇ 81 ਨਵੇਂ ਮਾਮਲੇ ਆਏ ਸਾਹਮਣੇ, ਪੀੜਤਾਂ ਦੀ ਗਿਣਤੀ 400 ਪਾਰ

04/02/2020 7:16:52 PM

ਮੁੰਬਈ — ਮਹਾਰਾਸ਼ਟਰ 'ਚ ਕੋਰੋਨਾ ਦੇ ਮਾਮਲੇ ਕਾਫੀ ਤੇਜੀ ਨਾਲ ਵਧ ਰਹੇ ਹਨ। ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ। ਇਤੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟੇ 'ਚ ਕੋਰੋਨਾ ਦੇ 81 ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ 'ਚ ਕੋਰੋਨਾ ਪੀੜਤਾਂ ਦੀ ਹੁਣ ਕੁਲ ਗਿਣਤੀ 416 ਹੋ ਗਈ ਹੈ ਅਤੇ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 42 ਲੋਕਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਸਭ ਤੋਂ ਜ਼ਿਆਦਾ 57 ਮਾਮਲੇ ਮੁੰਬਈ ਤੋਂ ਆਏ ਹਨ।

ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਖੂਨ ਦੇ ਨਮੂਨੇ ਦੇ ਇਸਤੇਮਾਲ ਕਰ ਵੱਡੇ ਪੱਧਰ 'ਤੇ ਕੋਰੋਨਾ ਪੀੜਤਾਂ ਦੀ ਜਾਂਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਤਾਂ ਕਿ ਪੀੜਤ ਮਰੀਜ਼ਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਲਾਰ ਦੀ ਥਾਂ ਖੂਨ ਦੇ ਨਮੂਨੇ ਦੇ ਆਧਾਰ 'ਤੇ ਤੇਜੀ ਨਾਲ ਜਾਂਚ ਕਰੇਗੀ ਜਿਸ ਨਾਲ ਪੰਜ ਮਿੰਟ 'ਚ ਪਤਾ ਚੱਲ ਜਾਵੇਗਾ ਕਿ ਵਿਅਕਤੀ 'ਚ ਬੀਮਾਰੀ ਦੇ ਪ੍ਰਤੀ ਰੋਗ ਰੋਧਕ ਕਣ ਵਿਕਸਿਤ ਹੋਏ ਹਨ ਜਾਂ ਨਹੀਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਨੂੰ ਲੈ ਕੇ ਹੋਈ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ 'ਚ ਰਾਜੇਸ਼ ਟੋਪੇ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਸ਼ੈਲਟਰ ਹੋਮ 'ਚ ਕਰੀਬ 3 ਲੱਖ 25 ਹਜ਼ਾਰ ਪ੍ਰਵਾਸੀ ਮਜ਼ਦੂਰ ਰਹਿ ਰਹੇ ਹਨ। ਮੁੱਖ ਮੰਤਰੀ ਉਧਵ ਠਾਕਰੇ ਨਾਲ ਵੀਡੀਓ ਕਾਨਫਰੰਸਿੰਗ 'ਚ ਟੋਪੇ ਤੇ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਵੀ ਸ਼ਾਮਲ ਹੋਏ।


Inder Prajapati

Content Editor

Related News