ਰਾਹਤ ਭਰੀ ਖ਼ਬਰ : ਦੇਸ਼ ''ਚ ਘਟੀ ਕੋਰੋਨਾ ਦੀ ਰਫ਼ਤਾਰ, ਹੁਣ ਤੱਕ ਇੰਨੇ ਲੋਕਾਂ ਨੇ ਗੁਆਈ ਜਾਨ

Monday, Feb 07, 2022 - 11:07 AM (IST)

ਰਾਹਤ ਭਰੀ ਖ਼ਬਰ : ਦੇਸ਼ ''ਚ ਘਟੀ ਕੋਰੋਨਾ ਦੀ ਰਫ਼ਤਾਰ, ਹੁਣ ਤੱਕ ਇੰਨੇ ਲੋਕਾਂ ਨੇ ਗੁਆਈ ਜਾਨ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 83,876 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,22,72,014 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਨਾਲ 895 ਹੋਰ ਲੋਕਾਂ ਦੀ ਮੌਤ ਤੋਂ ਬਾਅਦ, ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 5,02,874 ਹੋ ਗਈ। ਦੇਸ਼ 'ਚ ਇਲਾਜ ਅਧੀਨ ਦੀ ਗਿਣਤੀ ਘੱਟ ਕੇ 11,08,938 ਰਹਿ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 2.62 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1,16,073 ਦੀ ਕਮੀ ਦਰਜ ਕੀਤੀ ਗਈ। 

ਇਹ ਵੀ ਪੜ੍ਹੋ : ਭਾਰਤੀ ਵਿਗਿਆਨੀਆਂ ਦਾ ਦਾਅਵਾ-ਕੋਰੋਨਾ ਦੇ ਸਾਰੇ ਰੂਪਾਂ ਵਿਰੁੱਧ ਅਸਰਦਾਰ ਟੀਕਾ ਕੀਤਾ ਤਿਆਰ

ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 96.16 ਫੀਸਦੀ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 7.25 ਫੀਸਦੀ ਹੈ ਅਤੇ ਹਫ਼ਤਾਵਾਰ ਦਰ 9.18 ਫੀਸਦੀ ਦਰਜ ਕੀਤੀ ਗਈ ਦੇਸ਼ 'ਚ ਹੁਣ ਤੱਕ ਕੁੱਲ 4,06,60,202 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕੇ ਦੀਆਂ 169.63 ਕਰੋੜ ਤੋਂ ਵੱਧ ਖ਼ੁਰਾਕ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News