ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਸਕੱਤਰੇਤ ਦੇ 83 ਅਧਿਕਾਰੀ ਕੋਰੋਨਾ ਪਾਜ਼ੇਟਿਵ

Friday, Sep 25, 2020 - 01:26 AM (IST)

ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਸਕੱਤਰੇਤ ਦੇ 83 ਅਧਿਕਾਰੀ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ - ਬੁੱਧਵਾਰ ਨੂੰ ਖ਼ਤਮ ਹੋਏ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਸਕੱਤਰੇਤ ਦੇ 83 ਅਧਿਕਾਰੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ। ਰਾਜ ਸਭਾ ਸਕੱਤਰੇਤ ਵਲੋਂ ਕਿਹਾ ਗਿਆ ਹੈ ਕਿ ਵੀਰਵਾਰ ਇੱਕ ਬੈਠਕ ਦੌਰਾਨ ਰਾਜ ਸਭਾ ਚੇਅਰਮੈਨ ਵੈਂਕਈਆ ਨਾਇਡੂ ਨੇ ਜਾਣਕਾਰੀ ਦਿੱਤੀ ਕਿ ਸੰਸਦ ਸੈਸ਼ਨ ਦੌਰਾਨ 83 ਅਧਿਕਾਰੀਆਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਇਆ। ਚੇਅਰਮੈਨ ਵੈਂਕਈਆ ਨਾਇਡੂ ਨੇ ਕੋਵਿਡ ਪੀੜਤ ਪਾਏ ਗਏ ਅਧਿਕਾਰੀਆਂ ਨੂੰ ਡਾਕਟਰੀ ਸਹੂਲਤ ਅਤੇ ਹੋਰ ਸਹਾਇਤਾ ਉਪਲੱਬਧ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਮਾਨਸੂਨ ਸੈਸ਼ਨ 'ਚ ਦੋਨਾਂ ਸਦਨਾਂ ਦੇ 30 ਤੋਂ ਜ਼ਿਆਦਾ ਸੰਸਦ ਮੈਂਬਰਾਂ ਨੂੰ ਵੀ ਕੋਰੋਨਾ ਪੀੜਤ ਪਾਇਆ ਗਿਆ। ਸੰਸਦ ਦਾ ਮਾਨਸੂਨ ਸੈਸ਼ਨ ਵੀ ਕੋਰੋਨਾ ਦੇ ਚੱਲਦੇ ਤੈਅ ਸਮੇਂ ਤੋਂ ਪਹਿਲਾਂ ਹੀ ਬੁੱਧਵਾਰ ਨੂੰ ਖ਼ਤਮ ਕਰ ਦਿੱਤਾ ਗਿਆ। ਲੋਕਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

ਸੰਸਦ ਦਾ ਮਾਨਸੂਨ ਸੈਸ਼ਨ 10 ਦਿਨ 'ਚ ਹੀ ਬੁੱਧਵਾਰ ਨੂੰ ਖ਼ਤਮ ਹੋ ਗਿਆ। ਕੋਰੋਨਾ ਵਿਚਾਲੇ ਸੈਸ਼ਨ 14 ਸਤੰਬਰ ਤੋਂ ਸ਼ੁਰੂ ਹੋਇਆ ਸੀ। ਮਾਨਸੂਨ ਸੈਸ਼ਨ 1 ਅਕਤੂਬਰ ਤੱਕ ਚੱਲਣ ਵਾਲਾ ਸੀ ਪਰ ਕੋਰੋਨਾ ਮਹਾਂਮਾਰੀ ਦੇ ਚੱਲਦੇ ਇਸ 'ਚ ਕਟੌਤੀ ਕਰ ਦਿੱਤੀ ਗਈ। ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਕਿਹਾ ਕਿ ਸਦਨ ਲਈ 18 ਬੈਠਕਾਂ ਹੋਣੀਆਂ ਸਨ ਪਰ 10 ਹੀ ਹੋ ਸਕੀਆਂ।


author

Inder Prajapati

Content Editor

Related News