88 ਦਿਨ ਬਾਅਦ ਵੀ ਨਹੀਂ ਉਠਾਇਆ ਗਿਆ ਸੰਸਦ ਦਾ ਮਾਨਸੂਨ ਸੈਸ਼ਨ, ਪਿਛਲਾ ਰਿਕਾਰਡ ਟੁੱਟਿਆ

Tuesday, Nov 10, 2026 - 07:37 AM (IST)

88 ਦਿਨ ਬਾਅਦ ਵੀ ਨਹੀਂ ਉਠਾਇਆ ਗਿਆ ਸੰਸਦ ਦਾ ਮਾਨਸੂਨ ਸੈਸ਼ਨ, ਪਿਛਲਾ ਰਿਕਾਰਡ ਟੁੱਟਿਆ

ਨਵੀਂ ਦਿੱਲੀ (ਏਜੰਸੀ) - ਸੰਸਦ ਦੇ ਦੋਵਾਂ ਸਦਨਾਂ-ਲੋਕ ਸਭਾ ਅਤੇ ਰਾਜ ਸਭਾ ’ਚ ਮਾਨਸੂਨ ਸੈਸ਼ਨ 88 ਦਿਨ ਬਾਅਦ ਵੀ ਨਹੀਂ ਉਠਾਇਆ ਗਿਆ, ਜਿਸ ਨੇ 2008 ਦੇ 87 ਦਿਨਾਂ ਦੇ ਪਿਛਲੇ ਰਿਕਾਰਡ ਨੂੰ ਤੋੜ ਦਿੱਤਾ ਹੈ। ਲੋਕ ਸਭਾ ਅਤੇ ਰਾਜ ਸਭਾ ’ਚ ਮਾਨਸੂਨ ਸੈਸ਼ਨ ਦੀ ਕਾਰਵਾਈ ਬੀਤੀ 13 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ। ਸੋਮਵਾਰ ਸਵੇਰ ਤੱਕ ਨਾ ਤਾਂ ਲੋਕ ਸਭਾ ਅਤੇ ਨਾ ਹੀ ਰਾਜ ਸਭਾ ਦੇ ਮਾਨਸੂਨ ਸੈਸ਼ਨ ਨੂੰ ਰਸਮੀ ਤੌਰ ’ਤੇ ਉਠਾਇਆ ਗਿਆ। ਇਸ ਨਾਲ ਮੌਜੂਦਾ ਸੈਸ਼ਨ ਤਹਿਤ ਸੰਸਦ ਦੀ ਵਿਸਥਾਰਤ ਬੈਠਕ ਬੁਲਾਏ ਜਾਣ ਦੀ ਸੰਭਾਵਨਾ ਬਣੀ ਹੋਈ ਹੈ।

ਇਹ ਵੀ ਪੜ੍ਹੋ: MP : ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖੁਸ਼ੀਆਂ ! ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਸਰਕਾਰ ਦੇ ਮਾਨਸੂਨ ਸੈਸ਼ਨ ਦੀ ਰਸਮੀ ਤੌਰ ’ਤੇ ਸਮਾਪਤੀ ਨਾ ਕਰਨ ਦੇ ਫੈਸਲੇ ਨਾਲ ਇਸ ਕਿਆਸ-ਅਰਾਈਆਂ ਨੂੰ ਬਲ ਮਿਲਿਆ ਹੈ ਕਿ ਔਰਤਾਂ ਦੇ ਰਾਖਵੇਂਕਰਨ ਬਿੱਲ ਨੂੰ ਲਾਗੂ ਕਰਨ ਨਾਲ ਜੁੜੇ ਪ੍ਰਸਤਾਵਿਤ ਸੰਵਿਧਾਨ ਸੋਧ ’ਤੇ ਵਿਚਾਰ ਕਰਨ ਲਈ ਸੰਸਦ ਦੀ ਬੈਠਕ ਘੱਟ ਸਮੇਂ ਦੇ ਨੋਟਿਸ ’ਤੇ ਬੁਲਾਈ ਜਾ ਸਕਦੀ ਹੈ। ਇਸ ਸੋਧ ਤਹਿਤ ਹੱਦਬੰਦੀ ਰਾਹੀਂ ਲੋਕ ਸਭਾ ਦੀਆਂ ਮੌਜੂਦਾ 543 ਸੀਟਾਂ ਦੀ ਗਿਣਤੀ ਵਧਾ ਕੇ ਵੱਧ ਤੋਂ ਵੱਧ 850 ਕਰਨ ਦਾ ਪ੍ਰਸਤਾਵ ਹੈ। ਸੰਸਦ ਦੇ ਮੌਜੂਦਾ ਸੈਸ਼ਨ ਦੇ ਅੰਦਰ ਹੀ ਕੋਈ ਵਿਸਥਾਰਤ ਜਾਂ ਵਿਸ਼ੇਸ਼ ਬੈਠਕ ਬੁਲਾਉਣ ਲਈ ਘੱਟੋ-ਘੱਟ ਦੋ ਦਿਨਾਂ ਦਾ ਨੋਟਿਸ ਦੇਣਾ ਜ਼ਰੂਰੀ ਹੁੰਦਾ ਹੈ, ਜਦਕਿ ਨਵਾਂ ਸੈਸ਼ਨ ਬੁਲਾਉਣ ਲਈ ਘੱਟੋ-ਘੱਟ 14 ਦਿਨ ਪਹਿਲਾਂ ਸੂਚਨਾ ਦੇਣੀ ਹੁੰਦੀ ਹੈ।

ਇਹ ਵੀ ਪੜ੍ਹੋ: ਵਿਆਹ ਦੇ ਜੋੜੇ 'ਚ ਇੰਤਜ਼ਾਰ ਕਰਦੀ ਰਹੀ ਲਾੜੀ, ਬਾਰਾਤ ਲੈ ਕੇ ਨਹੀਂ ਪੁੱਜਾ ਲਾੜਾ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਸੈਸ਼ਨ ਨਾ ਉਠਾਏ ਜਾਣ ਨੂੰ ਇਸ ਸੰਦਰਭ ’ਚ ਵੀ ਦੇਖਿਆ ਜਾ ਰਿਹਾ ਹੈ ਕਿ ਬੀਤੀ 17 ਅਪ੍ਰੈਲ ਨੂੰ ਬਜਟ ਸੈਸ਼ਨ ਦੀ ਇਕ ਵਿਸ਼ੇਸ਼ ਬੈਠਕ ਦੌਰਾਨ ਇਸੇ ਤਰ੍ਹਾਂ ਦਾ ਇਕ ਸੰਵਿਧਾਨ ਸੋਧ ਬਿੱਲ ਲੋਕ ਸਭਾ ’ਚ ਲੋੜੀਂਦੀਆਂ ਵੋਟਾਂ ਦੀ ਗਿਣਤੀ ਨਹੀਂ ਜੁਟਾ ਸਕਿਆ ਸੀ। ਸੰਵਿਧਾਨ ’ਚ ਅਜਿਹੀ ਕੋਈ ਸਮਾਂ-ਹੱਦ ਤੈਅ ਨਹੀਂ ਕੀਤੀ ਗਈ ਹੈ ਕਿ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਕਦੋਂ ਤੱਕ ‘ਸੈਸ਼ਨ ਉਠਾਉਣਾ’ ਹੋਵੇਗਾ।

ਇਹ ਵੀ ਪੜ੍ਹੋ: ਕਾਰ ਪਾਰਕਿੰਗ ਨੂੰ ਲੈ ਕੇ ਖੂਨੀ ਵਾਰਦਾਤ : ਭਾਣਜੇ ਦੇ ਵਿਆਹ ਲਈ ਸਿੰਗਾਪੁਰ ਤੋਂ ਆਏ ਮਾਮੇ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News