8ਵੀਂ ਜਮਾਤ ਦੇ ਵਿਦਿਆਰਥੀ ਨੇ 15 ਸਾਲਾ ਲੜਕੇ ਨੂੰ ਚਾਕੂ ਮਾਰ ਕਰ''ਤਾ ਕਤਲ
Friday, Oct 04, 2024 - 09:54 PM (IST)

ਜਬਲਪੁਰ — ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ 'ਚ ਇਕ 15 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਉਪਮੰਡਲ ਅਧਿਕਾਰੀ (ਪਟਨ) ਲੋਕੇਸ਼ ਡਾਬਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੀੜਤ ਰੋਹਿਤ ਪ੍ਰਜਾਪਤੀ ਦੇ ਫ਼ੋਨ 'ਤੇ ਇੱਕ ਸੰਦੇਸ਼ ਵੀ ਭੇਜਿਆ ਸੀ, ਜਿਸ ਵਿੱਚ ਲੜਾਈ ਤੋਂ ਬਾਅਦ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਐਸ.ਡੀ.ਓ.ਪੀ. ਨੇ ਕਿਹਾ, “15 ਸਾਲਾ ਦੋਸ਼ੀ ਅਤੇ ਪੀੜਤ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 32 ਕਿਲੋਮੀਟਰ ਦੂਰ ਨਟਵਾਰਾ ਪਿੰਡ ਦੇ ਵੱਖ-ਵੱਖ ਸਕੂਲਾਂ ਵਿੱਚ ਪੜ੍ਹਦੇ ਹਨ। ਦੋਵਾਂ ਵਿਚਾਲੇ ਕੁਝ ਦਿਨ ਪਹਿਲਾਂ ਫੋਨ 'ਤੇ ਝਗੜਾ ਹੋਇਆ ਸੀ। ਮੁਲਜ਼ਮਾਂ ਨੇ ਰੋਹਿਤ ਪ੍ਰਜਾਪਤੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਨੇ ਵੀਰਵਾਰ ਸ਼ਾਮ ਪ੍ਰਜਾਪਤੀ ਨੂੰ ਘੇਰ ਲਿਆ ਅਤੇ ਚਾਕੂ ਮਾਰ ਦਿੱਤਾ। "ਉਸ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਸ਼ੁੱਕਰਵਾਰ ਸਵੇਰੇ ਉਸਦੀ ਮੌਤ ਹੋ ਗਈ। ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।"