ਤਿੰਨ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, 9 ਲੋਕਾਂ ਦੀ ਮੌਤ
Sunday, Sep 15, 2024 - 10:11 AM (IST)
ਮੇਰਠ- ਉੱਤਰ ਪ੍ਰਦੇਸ਼ 'ਚ ਮੇਰਠ ਸ਼ਹਿਰ ਦੇ ਜ਼ਾਕਿਰ ਕਾਲੋਨੀ ਇਲਾਕੇ 'ਚ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਸੂਚਨਾ ਵਿਭਾਗ ਮੁਤਾਬਕ ਫਸੇ ਕੁੱਲ 15 ਲੋਕਾਂ 'ਚੋਂ 14 ਲੋਕਾਂ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚੋਂ 9 ਦੀ ਮੌਤ ਹੋ ਗਈ। NDRF ਅਤੇ SDRF ਟੀਮਾਂ ਨੇ ਮੇਰਠ ਦੀ ਜ਼ਾਕਿਰ ਕਾਲੋਨੀ ਵਿਚ ਆਪਣੇ ਬਚਾਅ ਕਾਰਜ ਦੇ ਹਿੱਸੇ ਵਜੋਂ ਮਲਬੇ ਹੇਠ ਮਨੁੱਖੀ ਜੀਵਨ ਦੇ ਸੰਕੇਤਾਂ ਦਾ ਪਤਾ ਲਗਾਉਣ ਲਈ ਸੁੰਘਣ ਵਾਲੇ ਕੁੱਤਿਆਂ ਦੀ ਵਰਤੋਂ ਕੀਤੀ।
ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਮੌਤ! ਤਿੰਨ ਜਿਗਰੀ ਯਾਰਾਂ ਦੀ ਸੜਕ ਹਾਦਸੇ 'ਚ ਮੌਤ
ਇਸ ਤੋਂ ਪਹਿਲਾਂ ਮੇਰਠ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੀਪਕ ਮੀਨਾ ਨੇ ਕਿਹਾ ਕਿ ਸ਼ਨੀਵਾਰ ਨੂੰ ਇਕ ਇਮਾਰਤ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਮਲਬੇ ਵਿਚ ਫਸ ਗਏ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਖੇਤਰ ਵਿਚ ਮੀਂਹ ਦਰਮਿਆਨ ਬਚਾਅ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ- ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ 'ਤੇ 'ਲੈਂਡਸਲਾਈਡ', ਮਲਬੇ ਦੀ ਲਪੇਟ 'ਚ ਆਈ THAR
ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ, ਜਿਸ ਦੀ ਜਾਣਕਾਰੀ ਤੁਰੰਤ ਐਮਰਜੈਂਸੀ ਸੇਵਾਵਾਂ ਨੂੰ ਦਿੱਤੀ ਗਈ। ਬਚਾਅ ਮੁਹਿੰਮ ਦੀ ਨਿਗਰਾਨੀ ਲਈ ਮੇਰਠ ਜ਼ੋਨ ਦੇ ਵਧੀਕ ਪੁਲਸ ਜਨਰਲ ਡਾਇਰੈਕਟਰ ਡੀ. ਕੇ. ਠਾਕੁਰ, ਮੰਡਲਾਯੁਕਤ ਸੇਲਵਾ ਕੁਮਾਰੀ, ਆਈ. ਜੀ. ਨਚਿਕੇਤਾ ਝਾਅ ਅਤੇ SSP ਡਾ. ਵਿਪਿਨ ਤਾੜਾ ਸਮੇਤ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ। NDRF, SDRF ਅਤੇ ਫਾਇਰ ਬ੍ਰਿਗੇਡ ਵਿਭਾਗ ਤੇ ਪੁਲਸ ਦੀਆਂ ਟੀਮਾਂ ਮਲਬੇ ਹੇਠੋਂ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ- ਛੁੱਟੀਆਂ; ਅਗਲੇ 3 ਦਿਨ ਬੰਦ ਰਹਿਣਗੇ ਸਕੂਲ-ਕਾਲਜ-ਦਫ਼ਤਰ ਅਤੇ ਬੈਂਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8