ਮੱਧ ਪ੍ਰਦੇਸ਼ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 9 ਲੋਕਾਂ ਦੀ ਮੌਤ

Wednesday, Nov 21, 2018 - 01:42 PM (IST)

ਮੱਧ ਪ੍ਰਦੇਸ਼ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 9 ਲੋਕਾਂ ਦੀ ਮੌਤ

ਸਾਗਰ— ਮੱਧ ਪ੍ਰਦੇਸ਼ ਦੇ ਸਾਗਰ 'ਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਰਾਸ਼ਟਰੀ ਰਾਜਮਾਰਗ 26 'ਤੇ ਟਰੱਕ ਤੇ ਟਵੇਰਾ ਕਾਰ ਦੀ ਆਪਸ 'ਚ ਟੱਕਰ ਹੋ ਗਈ। ਇਸ ਹਾਦਸੇ 'ਚ 3 ਬੱਚਿਆਂ ਸਣੇ 9 ਲੋਕਾਂ ਦੀ ਮੌਤ ਹੋ ਗਈ ਜਦਕਿ 4 ਲੋਕ ਗੰਭੀਰ ਜ਼ਖਮੀ ਹੋ ਗਏ।

ਮੌਜੂਦਾ ਜਾਣਕਾਰੀ ਮੁਤਾਬਕ ਟਵੇਰਾ ਕਾਰ 'ਚ ਸਵਾਰ ਲੋਕ ਉੱਤਰ ਪ੍ਰਦੇਸ਼ ਦੇ ਲਲਿਤਪੁਰ ਤੋਂ ਮੱਧ ਪ੍ਰਦੇਸ਼ ਦੇ ਮਾਲਥੌਨ ਜਾ ਰਹੇ ਸਨ, ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ ਤੇ ਇਹ ਹਾਦਸ ਵਾਪਰ ਗਿਆ। ਜ਼ਖਮੀਆਂ ਨੂੰ ਸਾਗਰ ਦੇ ਜ਼ਿਲਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜ਼ਖਮੀਆਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਸੀ। ਕਾਫੀ ਮਸ਼ੱਕਤ ਕਰਨ ਤੋਂ ਬਾਅਦ ਪੁਲਸ ਕਰਮਚਾਰੀਆਂ ਤੇ ਸਥਾਨਕ ਪਿੰਡ ਵਾਸੀਆਂ ਨੇ ਬਚਾਅ ਆਪਰੇਸ਼ਨ ਕਰ ਜ਼ਖਮੀਆਂ ਨੂੰ ਬਾਹਰ ਕੱਢਿਆ। ਪੁਲਸ ਨੇ ਦੱਸਿਆ ਕਿ ਟਰੱਕ ਲੋਹੇ ਨਾਲ ਭਰਿਆ ਸੀ ਤੇ ਗਲਤ ਦਿਸ਼ਾ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।


author

Inder Prajapati

Content Editor

Related News