ਵੱਡੀ ਖ਼ਬਰ : ਉੱਤਰਾਖੰਡ ਘੁੰਮਣ ਗਏ 9 ਪੰਜਾਬੀਆਂ ਦੀ ਮੌਤ, ਨਹਿਰ 'ਚ ਡਿੱਗੀ ਕਾਰ

Friday, Jul 08, 2022 - 09:18 AM (IST)

ਵੱਡੀ ਖ਼ਬਰ : ਉੱਤਰਾਖੰਡ ਘੁੰਮਣ ਗਏ 9 ਪੰਜਾਬੀਆਂ ਦੀ ਮੌਤ, ਨਹਿਰ 'ਚ ਡਿੱਗੀ ਕਾਰ

ਉੱਤਰਾਖੰਡ : ਉੱਤਰਾਖੰਡ 'ਚ ਨੈਨੀਤਾਲ ਜ਼ਿਲ੍ਹੇ ਦੇ ਪਿੰਡ ਰਾਮਨਗਰ ਢੇਲਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਕਾਰ ਨਹਿਰ 'ਚ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 4 ਲਾਸ਼ਾਂ ਨੂੰ ਨਹਿਰ 'ਚੋਂ ਬਾਹਰ ਕੱਢ ਲਿਆ ਗਿਆ ਹੈ, ਜਦੋਂ ਕਿ ਇਕ ਕੁੜੀ ਨੂੰ ਬਚਾ ਲਿਆ ਗਿਆ ਹੈ ਪਰ ਉਹ ਆਪਣੇ ਹੋਸ਼ 'ਚ ਨਹੀਂ ਹੈ। ਨਹਿਰ 'ਚ ਡਿੱਗੀ ਕਾਰ ਪੰਜਾਬ ਨੰਬਰ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਕਲਿਆਣ 5 ਸਾਥੀਆਂ ਸਣੇ ਗ੍ਰਿਫ਼ਤਾਰ

ਕਾਰ 'ਚ ਅਜੇ ਵੀ ਹੋਰ 5 ਲਾਸ਼ਾਂ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ 'ਚ ਲੱਗ ਗਿਆ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਮਗਰੋਂ ਸੋਸ਼ਲ ਮੀਡੀਆ 'ਤੇ Memes ਦਾ ਆਇਆ ਹੜ੍ਹ (ਤਸਵੀਰਾਂ)

ਦੱਸਿਆ ਜਾ ਰਿਹਾ ਹੈ ਕਿ ਮੀਂਹ ਜ਼ਿਆਦਾ ਹੋਣ ਕਾਰਨ ਜਦੋਂ ਉਕਤ ਲੋਕ ਆਪਣੀ ਕਾਰ ਪਾਣੀ 'ਚੋਂ ਕੱਢਣ ਲੱਗੇ ਤਾਂ ਉਨ੍ਹਾਂ ਨੂੰ ਨਹਿਰ ਦਾ ਅੰਦਾਜ਼ਾ ਨਹੀਂ ਹੋਇਆ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News