ਬਿਹਾਰ ''ਚ ਜਾਨਲੇਵਾ ਹੁੰਦੀ ਜਾ ਰਹੀ ਗਰਮੀ, 9 ਲੋਕਾਂ ਨੇ ਗੁਆਈ ਜਾਨ
Wednesday, Jun 21, 2023 - 02:09 AM (IST)
ਪਟਨਾ (ਭਾਸ਼ਾ): ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿਚ ਪਿਛਲੇ 48 ਘੰਟਿਆਂ ਵਿਚ ਲੂ ਲੱਗਣ ਨਾਲ ਕੁੱਲ੍ਹ 9 ਲੋਕਾਂ ਦੀ ਮੌਤ ਹੋਈ ਹੈ। ਬਿਹਾਰ ਦੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਇਕ ਬਿਆਨ ਮੁਤਾਬਕ, "ਪਿਛਲੇ 48 ਘੰਟਿਆਂ ਦੌਰਾਨ ਲੂ ਦੇ ਕਾਰਣ ਕੁੱਲ੍ਹ 9 ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿਚ ਭੋਜਪੁਰ ਦੇ 5, ਅਰਵਲ ਦੇ ਤਿੰਨ ਤੇ ਜਹਾਨਾਬਾਦ ਦਾ ਇਕ ਮ੍ਰਿਤਕ ਸ਼ਾਮਲ ਹੈ।"
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨੀ ਪੰਜਾਬ ’ਚ ਹਿੰਦੂ ਮੰਦਰਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼, 6 ਖ਼ਤਰਨਾਕ ਅੱਤਵਾਦੀ ਗ੍ਰਿਫ਼ਤਾਰ
ਬਿਹਾਰ ਦੇ ਆਫ਼ਤ ਪ੍ਰਬੰਧਨ ਮੰਤਰੀ ਸ਼ਾਹਨਵਾਜ਼ ਨੇ ਮੰਗਲਵਾਰ ਸਵੇਰੇ ਕਿਹਾ ਸੀ ਕਿ 22 ਤੋਂਵੱਧ ਲੋਕਾਂ ਦੀ ਮੌਤ ਹੋਰ ਕਾਰਨਾਂ ਨਾਲ ਹੋਈ ਹੈ ਜਿਨ੍ਹਾਂ ਬਾਰੇ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਮੌਤ ਲੂ ਲੱਗਣ ਨਾਲ ਹੋਈ ਹੈ। ਇਸ ਵਿਚਾਲੇ ਸੂਬੇ ਦੀਆਂ ਕਈ ਥਾਵਾਂ 'ਤੇ ਹਲਕੀ ਬਾਰਿਸ਼ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁੱਝ ਰਾਹਤ ਮਿਲੀ ਤੇ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿਚ ਵੀ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਿਹਾਰ ਵਿਚ 17 ਜੂਨ ਨੂੰ ਪਾਰਾ 45 ਡਿਗਰੀ ਸੈਲਸੀਅਸ ਤੋਂ ਪਾਰ ਚਲਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਫ਼ਾਇਰਿੰਗ, ਤਾੜ-ਤਾੜ ਚੱਲੀਆਂ ਗੋਲ਼ੀਆਂ
ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਔਰੰਗਾਬਾਦ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਰਾਜਧਾਨੀ ਪਟਨਾ ਵਿਚ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਰਿਕਾਰਡ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।