ਓਡੀਸ਼ਾ ''ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ
Sunday, Aug 18, 2024 - 03:00 AM (IST)
ਭੁਵਨੇਸ਼ਵਰ — ਓਡੀਸ਼ਾ ਦੇ 6 ਜ਼ਿਲ੍ਹਿਆਂ 'ਚ ਸ਼ਨੀਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਮਾਝੀ ਨੇ ਅਧਿਕਾਰੀਆਂ ਨੂੰ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਅਤੇ ਐਲਾਨ ਕੀਤਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਡਾਕਟਰੀ ਖਰਚੇ ਨੂੰ ਸਹਿਣ ਕਰੇਗੀ।
ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਕਿ ਮਯੂਰਭੰਜ, ਬਾਲਾਸੋਰ ਅਤੇ ਭਦਰਕ ਵਿੱਚ ਦੋ-ਦੋ ਮੌਤਾਂ ਹੋਈਆਂ ਹਨ ਜਦੋਂਕਿ ਕੇਓਂਝਾਰ, ਢੇਨਕਨਾਲ ਅਤੇ ਗੰਜਮ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਕਾਰਨ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।