ਬਾਰਿਸ਼ ਨਾਲ ਸਬੰਧਤ ਘਟਨਾਵਾਂ ''ਚ 24 ਘੰਟਿਆਂ ਦੌਰਾਨ 9 ਲੋਕਾਂ ਦੀ ਮੌਤ

Tuesday, Aug 06, 2024 - 03:07 AM (IST)

ਬਾਰਿਸ਼ ਨਾਲ ਸਬੰਧਤ ਘਟਨਾਵਾਂ ''ਚ 24 ਘੰਟਿਆਂ ਦੌਰਾਨ 9 ਲੋਕਾਂ ਦੀ ਮੌਤ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਵਿਚ 24 ਘੰਟਿਆਂ ਦੇ ਅੰਦਰ ਬਾਰਿਸ਼ ਨਾਲ ਸਬੰਧਤ ਵੱਖ-ਵੱਖ ਘਟਨਾਵਾਂ ਵਿਚ ਕੁੱਲ 9 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੋਮਵਾਰ ਸ਼ਾਮ ਨੂੰ ਰਾਹਤ ਕਮਿਸ਼ਨਰ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਦਿੱਤੀ ਗਈ। ਬਿਆਨ ਵਿਚ ਕਿਹਾ ਗਿਆ ਹੈ ਕਿ ਐਤਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਸੂਬੇ ਦੇ 7 ਜ਼ਿਲ੍ਹਿਆਂ ਵਿਚ ਡੁੱਬਣ ਅਤੇ ਸੱਪ ਦੇ ਡੰਗਣ ਕਾਰਨ ਕੁੱਲ 9 ਲੋਕਾਂ ਦੀ ਮੌਤ ਹੋ ਗਈ।

ਰਾਹਤ ਕਮਿਸ਼ਨਰ ਜੀਐੱਸ ਨਵੀਨ ਕੁਮਾਰ ਨੇ ਦੱਸਿਆ ਕਿ ਸੋਮਵਾਰ ਸ਼ਾਮ 6 ਵਜੇ ਤੱਕ ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ 3.7 ਮਿਲੀਮੀਟਰ ਬਾਰਿਸ਼ ਹੋਈ। ਬਿਆਨ ਮੁਤਾਬਕ 1 ਜੂਨ ਤੋਂ ਸੂਬੇ ਵਿਚ ਔਸਤਨ 344.7 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ 394.1 ਮਿਲੀਮੀਟਰ ਦੀ ਆਮ ਬਾਰਿਸ਼ ਦਾ 87.5 ਫੀਸਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Sandeep Kumar

Content Editor

Related News