ਵੱਡਾ ਹਾਦਸਾ: ਟਰੱਕ ਦੀ ਲਪੇਟ 'ਚ ਆਉਣ ਨਾਲ 9 ਲੋਕਾਂ ਦੀ ਦਰਦਨਾਕ ਮੌਤ

Monday, Feb 26, 2024 - 04:35 AM (IST)

ਵੱਡਾ ਹਾਦਸਾ: ਟਰੱਕ ਦੀ ਲਪੇਟ 'ਚ ਆਉਣ ਨਾਲ 9 ਲੋਕਾਂ ਦੀ ਦਰਦਨਾਕ ਮੌਤ

ਭਭੁਆ — ਬਿਹਾਰ 'ਚ ਕੈਮੂਰ ਜ਼ਿਲ੍ਹੇ ਦੇ ਮੋਹਨੀਆ ਥਾਣਾ ਖੇਤਰ 'ਚ ਐਤਵਾਰ ਰਾਤ ਨੂੰ ਇਕ ਟਰੱਕ ਦੀ ਲਪੇਟ 'ਚ ਆਉਣ ਨਾਲ ਦੋ ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਨੈਸ਼ਨਲ ਹਾਈਵੇ-2 'ਤੇ ਦੇਵਕਾਲੀ ਪਿੰਡ ਨੇੜੇ ਇਕ ਤੇਜ਼ ਰਫਤਾਰ ਟਰੱਕ ਨੇ ਇਕ ਬੋਲੈਰੋ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ 'ਚ ਦੋ ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਫਰਾਰ ਹੋ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ।

ਇਹ ਵੀ ਪੜ੍ਹੋ - ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, 4 ਲੋਕਾਂ ਦੀ ਮੌਤ

ਇਸ ਦੇ ਨਾਲ ਹੀ NHAI ਦੀ ਟੀਮ ਨੇ ਨੁਕਸਾਨੇ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਚਾਲੂ ਕਰਵਾਈ। ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਦੌਰਾਨ ਪੁਲਸ ਨੂੰ ਦੋ ਮ੍ਰਿਤਕਾਂ ਦੇ ਆਧਾਰ ਕਾਰਡ ਮਿਲੇ ਹਨ। ਇਨ੍ਹਾਂ  ਆਧਾਰ ਕਾਰਡਾਂ 'ਤੇ ਮੁੰਬਈ ਦਾ ਪਤਾ ਹੈ। ਇਸ ਦੇ ਨਾਲ ਹੀ ਗੱਡੀ ਦਾ ਨੰਬਰ ਬਕਸਰ ਦਾ ਦੱਸਿਆ ਜਾ ਰਿਹਾ ਹੈ।

ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ 'ਚ ਕਿਹਾ ਕਿ ਕੈਮੂਰ ਜ਼ਿਲੇ ਦੇ ਮੋਹਨੀਆ ਥਾਣਾ ਖੇਤਰ 'ਚ NH-2 'ਤੇ ਦੇਵਕਾਲੀ ਨੇੜੇ ਹੋਏ ਭਿਆਨਕ ਸੜਕ ਹਾਦਸੇ 'ਚ ਲੋਕਾਂ ਦੀ ਮੌਤ ਦੁਖਦ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ। ਜ਼ਖ਼ਮੀਆਂ ਦੇ ਢੁੱਕਵੇਂ ਇਲਾਜ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Inder Prajapati

Content Editor

Related News