ਸਕੂਲ ''ਚ ਸਜ਼ਾ ਮਿਲਣ ਤੋਂ ਬਾਅਦ 9 ਸਾਲਾ ਬੱਚੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

Sunday, Nov 06, 2022 - 01:08 PM (IST)

ਸਕੂਲ ''ਚ ਸਜ਼ਾ ਮਿਲਣ ਤੋਂ ਬਾਅਦ 9 ਸਾਲਾ ਬੱਚੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਬੈਂਗਲੁਰੂ (ਭਾਸ਼ਾ)- ਕਰਨਾਟਕ ਦੇ ਬੈਂਗਲੁਰੂ ਦੇ ਇਕ ਸਕੂਲ 'ਚ ਸਜ਼ਾ ਦਿੱਤੇ ਜਾਣ ਤੋਂ ਬਾਅਦ ਇਕ 9 ਸਾਲਾ ਬੱਚੀ ਦੀ ਮੌਤ ਹੋ ਗਈ। ਪੁਲਸ ਅਨੁਸਾਰ ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਬੱਚੀ ਨੂੰ ਸਕੂਲ 'ਚ ਮਾਰਿਆ ਗਿਆ ਸੀ। ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕੀਤਾ। ਪੁਲਸ ਡਿਪਟੀ ਕਮਿਸ਼ਨਰ ਵਿਨਾਇਕ ਪਾਟਿਲ ਨੇ ਕਿਹਾ,''ਅਸੀਂ ਸੀ.ਆਰ.ਪੀ.ਸੀ. 174 ਦੇ ਅਧੀਨ ਮਾਮਲਾ ਦਰਜ ਕੀਤਾ ਹੈ, ਕਿਉਂਕਿ ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਅਧਿਆਪਕ ਵਲੋਂ ਉਸ ਨੂੰ ਸਜ਼ਾ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਬੱਚੀ ਦੀ ਮੌਤ ਹੋ ਗਈ ਸੀ।'' 

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਪੁੰਛ ਤੋਂ ਅਗਵਾ ਹੋਈਆਂ 2 ਭੈਣਾਂ ਪੰਜਾਬ ਤੋਂ ਬਰਾਮਦ, 4 ਗ੍ਰਿਫ਼ਤਾਰ

ਉਨ੍ਹਾਂ ਕਿਹਾ,''ਸ਼ਨੀਵਾਰ ਨੂੰ ਜਦੋਂ ਬੱਚੀ ਸਕੂਲ 'ਚ ਬੇਹੋਸ਼ ਹੋ ਗਈ ਤਾਂ ਬੱਚੀ ਨੂੰ ਐੱਮ.ਐੱਸ. ਰਮਈਆ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।'' ਮ੍ਰਿਤਕ ਕੁੜੀ ਦੀ ਦਾਦੀ ਨੇ ਦਾਅਵਾ ਕੀਤਾ ਕਿ ਸਕੂਲ ਨੇ ਮੁਆਵਜ਼ੇ ਵਜੋਂ 4 ਲੱਖ ਰੁਪਏ ਦੀ ਪੇਸ਼ ਕੀਤੀ। ਉਸ ਨੇ ਕਿਹਾ,''ਸਕੂਲ ਨੇ ਕਿਹਾ ਕਿ ਉਹ ਮੁਆਵਜ਼ੇ ਵਜੋਂ 4 ਲੱਖ ਰੁਪਏ ਦੇਣਗੇ ਪਰ ਉਸ ਨੂੰ ਨਿਆਂ ਚਾਹੀਦਾ, ਪੈਸੇ ਨਹੀਂ।'' ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News