ਗਾਂਦਰਬਲ ਦੇ ਉੱਚਾਈ ਵਾਲੇ ਇਲਾਕਿਆਂ ''ਚ ਅਸਮਾਨੀ ਬਿਜਲੀ ਡਿੱਗਣ ਕਾਰਨ 90 ਭੇਡਾਂ ਦੀ ਮੌਤ
Monday, May 11, 2026 - 05:49 PM (IST)
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਚਰਾਗਾਹ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 90 ਭੇਡਾਂ ਦੀ ਮੌਤ ਹੋ ਗਈ। ਅਧਿਕਾਰੀਆਂ ਵੱਲੋਂ ਸੋਮਵਾਰ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਘਟਨਾ ਐਤਵਾਰ ਰਾਤ ਨੂੰ ਗਾਂਦਰਬਲ ਜ਼ਿਲ੍ਹੇ ਦੇ ਕੰਗਣ ਖੇਤਰ ਦੇ ਪੋਸ਼ਕਰ ਸਥਿਤ ਮੈਦਾਨ 'ਚ ਵਾਪਰੀ।
ਮਿਲੀ ਜਾਣਕਾਰੀ ਅਨੁਸਾਰ, ਇਹ ਭੇਡਾਂ ਖਾਨਾਬਦੋਸ਼ ਚਰਵਾਹਿਆਂ ਦੇ ਇੱਕ ਪਰਿਵਾਰ ਦੀਆਂ ਸਨ, ਜੋ ਆਪਣੇ ਪਸ਼ੂਆਂ ਨੂੰ ਚਰਾਉਣ ਲਈ ਸੋਨਮਰਗ ਖੇਤਰ ਵੱਲ ਲਿਜਾ ਰਹੇ ਸਨ। ਜ਼ਿਕਰਯੋਗ ਹੈ ਕਿ ਐਤਵਾਰ ਰਾਤ ਨੂੰ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਚੱਲੀਆਂ ਤੇਜ਼ ਹਵਾਵਾਂ ਅਤੇ ਰੁਕ-ਰੁਕ ਕੇ ਹੋਈ ਬਾਰਸ਼ ਨੇ ਸਿਰਫ਼ ਪਸ਼ੂਆਂ ਦਾ ਹੀ ਨਹੀਂ, ਸਗੋਂ ਮਕਾਨਾਂ ਅਤੇ ਫਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
