ਝਾਰਖੰਡ ''ਚ ਵਿਸ਼ੇਸ਼ ਮੁਹਿੰਮ ਦੌਰਾਨ 94 ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Monday, Aug 05, 2024 - 12:06 PM (IST)

ਝਾਰਖੰਡ ''ਚ ਵਿਸ਼ੇਸ਼ ਮੁਹਿੰਮ ਦੌਰਾਨ 94 ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਰਾਂਚੀ (ਭਾਸ਼ਾ) - ਝਾਰਖੰਡ ਪੁਲਸ ਨੇ ਇਕ ਵਿਸ਼ੇਸ਼ ਮੁਹਿੰਮ ਚਲਾ ਕੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 94 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ ਹੈ। ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਥਿਤ ਤੌਰ 'ਤੇ ਜਾਇਦਾਦ ਨਾਲ ਸਬੰਧਤ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ। ਇਸ ਤੋਂ ਇਲਾਵਾ ਉਹ ਅਸਲਾ ਐਕਟ ਤਹਿਤ ਦਰਜ ਹੋਏ ਵੱਖ-ਵੱਖ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। 

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਇਕ ਬਿਆਨ ਮੁਤਾਬਕ ਰਾਂਚੀ ਜ਼ੋਨ 'ਚ ਅਪਰਾਧੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ 'ਚ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਕੁੱਲ 94 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਿਆਨ ਵਿੱਚ ਕਿਹਾ ਗਿਆ ਹੈ, "ਇਨ੍ਹਾਂ 94 ਲੋਕਾਂ ਵਿੱਚੋਂ ਰਾਂਚੀ ਵਿੱਚ 35, ਗੁਮਲਾ ਵਿੱਚ 20, ਜਮਸ਼ੇਦਪੁਰ ਵਿੱਚ 19, ਸਰਾਏਕੇਲਾ-ਖਰਸਾਵਨ ਵਿੱਚ 12, ਚਾਈਬਾਸਾ ਵਿੱਚ ਛੇ ਅਤੇ ਖੁੰਟੀ ਤੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।"

ਇਹ ਵੀ ਪੜ੍ਹੋ - ਮੁਰਗੀ ਪਹਿਲਾਂ ਆਈ ਜਾਂ ਅੰਡਾ ਪੁੱਛਣ 'ਤੇ ਦੋਸਤ ਨੂੰ ਦਿੱਤੀ ਦਰਦਨਾਕ ਮੌਤ, ਚਾਕੂਆਂ ਨਾਲ ਵਿੰਨ੍ਹ ਸੁੱਟਿਆ ਸਰੀਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News