ਸੱਤ ਮੰਜ਼ਿਲਾ ਰਿਹਾਇਸ਼ੀ ਇਮਾਰਤ ''ਚ ਲੱਗੀ ਅੱਗ, 95 ਬਿਜਲੀ ਮੀਟਰ ਸੜ ਕੇ ਹੋਏ ਸੁਆਹ

Thursday, Apr 17, 2025 - 10:47 AM (IST)

ਸੱਤ ਮੰਜ਼ਿਲਾ ਰਿਹਾਇਸ਼ੀ ਇਮਾਰਤ ''ਚ ਲੱਗੀ ਅੱਗ, 95 ਬਿਜਲੀ ਮੀਟਰ ਸੜ ਕੇ ਹੋਏ ਸੁਆਹ

ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਵੀਰਵਾਰ ਸਵੇਰੇ ਇਕ ਸੱਤ ਮੰਜ਼ਿਲਾ ਰਿਹਾਇਸ਼ੀ ਇਮਾਰਤ ਦੇ ਬਿਜਲੀ ਮੀਟਰ ਰੂਮ 'ਚ ਭਿਆਨਕ ਅੱਗ ਲੱਗਣ ਕਾਰਨ 95 ਬਿਜਲੀ ਮੀਟਰ ਸੜ ਕੇ ਸੁਆਹ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਠਾਣੇ ਨਗਰ ਨਿਗਮ ਦੇ ਆਫ਼ਤ ਪ੍ਰਬੰਧਨ ਸੈੱਲ ਦੇ ਮੁਖੀ ਯਾਸੀਨ ਤੜਵੀ ਨੇ ਦੱਸਿਆ ਕਿ ਦੀਵਾ-ਅਗਾਸਨ ਰੋਡ 'ਤੇ ਧਰਮਵੀਰ ਨਗਰ 'ਚ ਸਾਵਿਤਰੀਬਾਈ ਫੂਲੇ ਇਮਾਰਤ 'ਚ ਵਾਪਰੀ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਅਧਿਕਾਰੀਆਂ ਨੇ ਦੱਸਿਆ ਕਿ ਪੂਰੀ ਇਮਾਰਤ 'ਚ ਧੂੰਆਂ ਫੈਲ ਗਿਆ। ਜਿਸ ਕਾਰਨ ਵਸਨੀਕਾਂ 'ਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਵਿਚੋਂ ਕਈ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਦੀਵਾ ਫਾਇਰ ਸਟੇਸ਼ਨ ਦੇ ਫਾਇਰ ਫਾਈਟਰਾਂ ਨੂੰ ਸਵੇਰੇ 5.15 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅਧਿਕਾਰੀ ਨੇ ਦੱਸਿਆ ਕਿ ਅੱਗ ਇਮਾਰਤ ਦੀ ਜ਼ਮੀਨੀ ਮੰਜ਼ਿਲ 'ਤੇ ਸਥਿਤ ਮੀਟਰ ਰੂਮ ਵਿਚ ਲੱਗੀ ਸੀ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ 95 ਮੀਟਰ ਸੜ ਕੇ ਸੁਆਹ ਹੋ ਗਈ, ਜਿਸ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਇਮਾਰਤ ਦੀ ਬਿਜਲੀ ਸਪਲਾਈ ਤੁਰੰਤ ਕੱਟ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਫਾਇਰ ਫਾਈਟਰਜ਼ ਨੇ ਸਵੇਰੇ 6.15 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਸੀ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Tanu

Content Editor

Related News