954 ਕਰੋੜ ਦੇ ਘਪਲੇ ਦੇ ਦੋਸ਼ੀ ਯਾਦਵ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

10/02/2019 2:05:32 AM

ਨਵੀਂ ਦਿੱਲੀ — ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਦੋਸ਼ੀ ਨੋਇਡਾ ਦੇ ਸਾਬਕਾ ਚੀਫ ਇੰਜੀਨੀਅਰ ਯਾਦਵ ਸਿੰਘ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ। ਕੇਂਦਰੀ ਜਾਂਚ ਬਿਊਰੋ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ 'ਤੇ ਸਖਤ ਇਤਰਾਜ ਜ਼ਾਹਿਰ ਕੀਤਾ ਸੀ। ਯਾਦਵ ਸਿੰਘ 'ਤੇ ਕੁਲ 954 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਹੈ।
ਸੁਪਰੀਮ ਕੋਰਟ ਨੇ ਹਾਲਾਂਕਿ ਕੇਂਦਰੀ ਜਾਂਚ ਬਿਊਰੋ ਨੂੰ ਇਸ ਗੱਲ ਦੀ ਛੋਟ ਦਿੱਤੀ ਕਿ ਜੇਕਰ ਯਾਦਵ ਨਾਲ ਛੇੜਛਾੜ ਕਰਨ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਤਾਂ ਉਹ ਜ਼ਮਾਨਤ ਰੱਦ ਕਰਨ ਲਈ ਅਰਜ਼ੀ ਦੇ ਸਕਦਾ ਹੈ।


Inder Prajapati

Content Editor

Related News