CM ਕੇਜਰੀਵਾਲ ਦਾ ਦਿੱਲੀ ਵਾਸੀਆਂ ਨੂੰ 97 ਨਵੀਆਂ ਈ-ਬੱਸਾਂ ਦਾ ਤੋਹਫ਼ਾ, ਔਰਤਾਂ ਲਈ ਹੋਣਗੀਆਂ ਖ਼ਾਸ ਸਹੂਲਤਾਂ

Wednesday, Aug 24, 2022 - 02:41 PM (IST)

CM ਕੇਜਰੀਵਾਲ ਦਾ ਦਿੱਲੀ ਵਾਸੀਆਂ ਨੂੰ 97 ਨਵੀਆਂ ਈ-ਬੱਸਾਂ ਦਾ ਤੋਹਫ਼ਾ, ਔਰਤਾਂ ਲਈ ਹੋਣਗੀਆਂ ਖ਼ਾਸ ਸਹੂਲਤਾਂ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਾਸੀਆਂ ਨੂੰ ਬੁੱਧਵਾਰ ਨੂੰ ਇਕ ਹੋਰ ਵੱਡਾ ਤੋਹਫ਼ਾ ਮਿਲਿਆ ਹੈ।ਅਰਵਿੰਦ ਕੇਜਰੀਵਾਲ ਨੇ 97 ਨਵੀਆਂ ਈ-ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 97 ਨਵੀਆਂ ਬੱਸਾਂ ਮਿਲਣ ਨਾਲ ਹੁਣ ਡੀ. ਟੀ. ਸੀ. ਬੱਸਾਂ ਦੀ ਗਿਣਤੀ 250 ਹੋ ਗਈ ਹੈ। ਇਨ੍ਹਾਂ ਬੱਸਾਂ ਵਿਚ ਔਰਤਾਂ ਲਈ ਸੁਰੱਖਿਆ ਦੇ ਖ਼ਾਸ ਪ੍ਰਬੰਧ ਕੀਤੇ ਗਏ ਹਨ।ਇਹ ਸਾਰੀਆਂ ਬੱਸਾਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਬੱਸਾਂ ’ਚ ਔਰਤਾਂ ਦੀ ਸੁਰੱਖਿਆ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

ਇਸ ਮੌਕੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਵੀ ਪ੍ਰਮੁੱਖ ਤੌਰ 'ਤੇ ਮੌਜੂਦ ਰਹੇ। ਇਨ੍ਹਾਂ 97 ਨਵੀਆਂ ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਹੁਣ ਤੱਕ ਕੁੱਲ 250 ਈ-ਬੱਸਾਂ ਦਿੱਲੀ ਦੀਆਂ ਸੜਕਾਂ 'ਤੇ ਦੌੜ ਰਹੀਆਂ ਹਨ। ਇਨ੍ਹਾਂ ਬੱਸਾਂ ਨਾਲ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਇਨ੍ਹਾਂ ਬੱਸਾਂ ਵਿਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਬਿਹਤਰ ਸਹੂਲਤਾਂ ਦਾ ਅਨੁਭਵ ਹੋਵੇਗਾ।ਸਾਰੀਆਂ ਬੱਸਾਂ ਏਅਰ ਕੰਡੀਸ਼ਨਰ ਹਨ।ਬੱਸਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਬੱਸਾਂ ਦੀਆਂ ਅੰਦਰੂਨੀ ਗਤੀਵਿਧੀਆਂ ਨੂੰ ਰਿਕਾਰਡ ਕੀਤਾ ਜਾ ਸਕੇ। ਇਸ ਤੋਂ ਇਲਾਵਾ ਬੱਸਾਂ ਵਿਚ ਔਰਤਾਂ ਲਈ ਪਿੰਕ ਸੀਟਾਂ ਦੀ ਵਿਵਸਥਾ ਕੀਤੀ ਗਈ ਹੈ। ਬੱਸਾਂ ਵਿਚ ਦਿਵਿਆਂਗਾਂ ਲਈ ਨੀਲੇ ਰੰਗ ਦੇ ਰੈਂਪਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਹੁਣ ਤੱਕ 153 ਈ-ਬੱਸਾਂ ਦਿੱਲੀ ਦੀਆਂ ਸੜਕਾਂ 'ਤੇ ਚੱਲਦੀਆਂ ਸਨ, 97 ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਹੁਣ 250 ਈ ਬੱਸਾਂ ਦਿੱਲੀ ਦੀਆਂ ਸੜਕਾਂ 'ਤੇ ਚੱਲਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀਆਂ ਲਈ ਇਹ ਬਹੁਤ ਖੁਸ਼ੀ ਦਾ ਦਿਨ ਹੈ। ਸਤੰਬਰ ਮਹੀਨੇ ਵਿਚ 50 ਹੋਰ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਯਾਨੀ ਸਤੰਬਰ ਤੱਕ 300 ਈ-ਬੱਸਾਂ ਦਿੱਲੀ ਦੀਆਂ ਸੜਕਾਂ 'ਤੇ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਨਾਲ ਪ੍ਰਦੂਸ਼ਣ ਨੂੰ ਕੰਟਰੋਲ ਕਰਨ 'ਚ ਮਦਦ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰੀਬ 1500 ਈ ਬੱਸਾਂ ਦਾ ਆਡਰ ਕਰ ਦਿੱਤਾ ਗਿਆ ਹੈ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਜਿਸ ਤਰ੍ਹਾਂ ਸਰਕਾਰ ਨੇ ਸਿੱਖਿਆ ਦਾ ਮਾਡਲ ਪੇਸ਼ ਕੀਤਾ ਹੈ ਉਸੇ ਤਰ੍ਹਾਂ ਸਰਕਾਰ ਈ-ਟਰਾਂਸਪੋਰਟ ਦਾ ਮਾਡਲ ਤਿਆਰ ਕਰੇਗੀ, ਜਿਸ ਨਾਲ ਦਿੱਲੀ ਪ੍ਰਦੂਸ਼ਣ ਮੁਕਤ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਈ-ਬੱਸਾਂ ਵਿਚ ਨਿਯੁਕਤ ਮਹਿਲਾ ਡਰਾਈਵਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ 200 ਹੋਰ ਮਹਿਲਾ ਡਰਾਈਵਰਾਂ ਦੀ ਭਰਤੀ ਕੀਤੀ ਜਾਵੇਗੀ। ਦਿੱਲੀ ਵਿਚ ਕੁੱਲ 55 ਬੱਸ ਡਿਪੂ ਬਣਾਏ ਜਾਣਗੇ, ਜਿੱਥੇ ਬੱਸਾਂ ਦਾ ਖਰਚਾ ਲਿਆ ਜਾਵੇਗਾ। ਦਿੱਲੀ ਦਾ ਬਿਜਲੀਕਰਨ ਤੇਜ਼ੀ ਨਾਲ ਹੋ ਰਿਹਾ ਹੈ। ਸਾਡਾ ਮਕਸਦ ਦਿੱਲੀ ਨੂੰ ਟਰਾਂਸਪੋਰਟ ਦੀ ਤਰਜ਼ 'ਤੇ ਦੁਨੀਆ ਦਾ ਮਾਡਲ ਬਣਾਉਣਾ ਹੈ।


author

Tanu

Content Editor

Related News