ਪੱਛਮੀ ਬੰਗਾਲ ’ਚ 9ਵੀਂ ਜਮਾਤ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ

Sunday, Dec 19, 2021 - 10:49 AM (IST)

ਪੱਛਮੀ ਬੰਗਾਲ ’ਚ 9ਵੀਂ ਜਮਾਤ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ

ਬਰਧਮਾਨ (ਭਾਸ਼ਾ)– ਪੱਛਮੀ ਬੰਗਾਲ ਦੇ ਬਰਧਮਾਨ ਜ਼ਿਲੇ ’ਚ 15 ਸਾਲ ਦੀ ਇਕ ਕੁੜੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ। ਇਸ ਸਬੰਧੀ 2 ਮੁਲਜ਼ਮਾਂ ਵਿਚੋਂ ਇਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਸ਼ਨੀਵਾਰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਮੁਤਾਬਕ ਘਟਨਾ ਵੀਰਵਾਰ ਰਾਤ ਭਤਾਰ ਪੁਲਸ ਥਾਣਾ ਖੇਤਰ ’ਚ ਵਾਪਰੀ। ਨੌਵੀਂ ਜਮਾਤ ਦੀ ਵਿਦਿਆਰਥਣ ਬਾਜ਼ਾਰ ਗਈ ਸੀ। ਗ੍ਰਿਫਤਾਰ ਕੀਤੇ ਗਏ ਈ-ਰਿਕਸ਼ਾ ਚਾਲਕ ਤੇ ਉਕਤ ਕੁੜੀ ਦੀ ਆਪਸ ’ਚ ਜਾਣ-ਪਛਾਣ ਹੈ। ਉਸ ਨੇ ਕੁੜੀ ਨੂੰ ਬਾਜ਼ਾਰ ਵੱਲ ਜਾਂਦਿਆਂ ਵੇਖਿਆ ਤਾਂ ਉਸ ਨੂੰ ਉੱਥੇ ਤਕ ਛੱਡਣ ਦੀ ਪੇਸ਼ਕਸ਼ ਕੀਤੀ।

ਰਾਹ ਵਿਚ ਉਸ ਦਾ ਇਕ ਹੋਰ ਸਾਥੀ ਵੀ ਬੈਠ ਗਿਆ। ਦੋਵੇਂ ਕੁੜੀ ਨੂੰ ਇਕ ਸੁੰਨਸਾਨ ਥਾਂ ’ਤੇ ਲੈ ਗਏ ਅਤੇ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ। ਬਾਅਦ ’ਚ ਦੋਵੇਂ ਮੁਲਜ਼ਮ ਉਸ ਨੂੰ ਘਟਨਾ ਵਾਲੀ ਥਾਂ ’ਤੇ ਹੀ ਛੱਡ ਕੇ ਫਰਾਰ ਹੋ ਗਏ। ਕੁੜੀ ਵਾਪਸ ਆਈ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਸਾਰੀ ਗੱਲ ਦੱਸੀ। ਉਸ ਦਾ ਹਸਪਤਾਲ ’ਚ ਇਲਾਜ ਹੋ ਰਿਹਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੂੰ 3 ਦਿਨ ਲਈ ਪੁਲਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।


author

Tanu

Content Editor

Related News