12 ਸਾਲਾਂ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, 42 ਸਾਲਾ ਵਿਅਕਤੀ ਗ੍ਰਿਫ਼ਤਾਰ

Monday, Aug 26, 2024 - 12:23 AM (IST)

12 ਸਾਲਾਂ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, 42 ਸਾਲਾ ਵਿਅਕਤੀ ਗ੍ਰਿਫ਼ਤਾਰ

ਪਾਲਘਰ : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਐਤਵਾਰ ਨੂੰ 12 ਸਾਲਾ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਇਕ 42 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਮ ਗਣਪਤ ਭੋਇਰ ਵਜੋਂ ਹੋਈ ਹੈ ਅਤੇ ਉਹ ਤਾਰਾਪੁਰ ਦਾ ਰਹਿਣ ਵਾਲਾ ਹੈ। ਉਸ ਨੇ ਸ਼ਨੀਵਾਰ ਦੁਪਹਿਰ ਨੂੰ ਕਥਿਤ ਤੌਰ 'ਤੇ ਨਾਬਾਲਗ ਨਾਲ ਜਬਰ-ਜ਼ਨਾਹ ਕੀਤਾ ਸੀ। ਅਧਿਕਾਰੀ ਨੇ ਦੱਸਿਆ ਕਿ ਜਦੋਂ ਪੀੜਤਾ ਘਰ 'ਚ ਇਕੱਲੀ ਸੀ ਤਾਂ ਭੋਇਰ ਨੇ ਉਸ ਦੇ ਘਰ 'ਚ ਦਾਖਲ ਹੋ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਲੜਕੀ ਨੇ ਰੌਲਾ ਪਾਇਆ ਤਾਂ ਉਹ ਮੌਕੇ ਤੋਂ ਫ਼ਰਾਰ ਹੋ ਗਿਆ।   

ਇਹ ਵੀ ਪੜ੍ਹੋ : ਮੁੰਬਈ ਦੀ ਖ਼ੂਬਸੂਰਤ ਕੁੜੀ ਨੂੰ ਪਾਕਿਸਤਾਨੀ ਰਈਸ ਨਾਲ ਹੋਇਆ ਪਿਆਰ, ਸੁਰਖੀਆਂ 'ਚ ਆਇਆ ਵਿਆਹ

ਅਧਿਕਾਰੀ ਨੇ ਦੱਸਿਆ ਕਿ ਪੀੜਤਾ ਨੇ ਆਪਣੇ ਮਾਤਾ-ਪਿਤਾ ਨੂੰ ਆਪਣੀ ਤਕਲੀਫ ਦੱਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਭੋਇਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 64 (ਜਬਰ-ਜ਼ਨਾਹ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Sandeep Kumar

Content Editor

Related News