ਕ੍ਰਿਕਟ ਖੇਡਦਿਆਂ ਅਚਾਨਕ ਪਿੱਚ ''ਤੇ ਹੀ ਬੇਹੋਸ਼ ਹੋਇਆ 15 ਸਾਲਾ ਮੁੰਡਾ, Heart Attack ਨਾਲ ਚੰਦ ਮਿੰਟਾਂ ''ਚ ਹੋਈ ਮੌਤ
Sunday, Oct 06, 2024 - 07:48 PM (IST)
ਭੋਪਾਲ : ਮੱਧ ਪ੍ਰਦੇਸ਼ ਦੇ ਆਗਰ ਮਾਲਵਾ ਜ਼ਿਲ੍ਹੇ 'ਚ ਐਤਵਾਰ ਨੂੰ ਕ੍ਰਿਕਟ ਖੇਡਦੇ ਹੋਏ 15 ਸਾਲਾਂ ਦੇ ਇਕ ਲੜਕੇ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 30 ਕਿਲੋਮੀਟਰ ਦੂਰ ਸੁਸਨੇਰ 'ਚ ਸਵੇਰੇ ਕਰੀਬ 9.30 ਵਜੇ ਵਾਪਰੀ।
ਸੁਸਨਰ ਥਾਣਾ ਇੰਚਾਰਜ ਕੇਸਰ ਰਾਜਪੂਤ ਨੇ ਦੱਸਿਆ ਕਿ ਮੱਖਣ ਸਿੰਘ ਨਾਂ ਦਾ ਲੜਕਾ ਕ੍ਰਿਕਟ ਖੇਡਦੇ ਸਮੇਂ ਬੇਹੋਸ਼ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਕਰਵਾਇਆ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਹੋਸਟਲ 'ਚ ਰਾਤ ਦੇ ਖਾਣੇ ਤੋਂ ਬਾਅਦ ਵਿਦਿਆਰਥਣਾਂ ਦੀ ਸਿਹਤ ਵਿਗੜੀ, 50 ਨੂੰ ਕਰਾਇਆ ਹਸਪਤਾਲ ਦਾਖ਼ਲ
ਮੱਧ ਪ੍ਰਦੇਸ਼ 'ਚ ਪਹਿਲਾਂ ਵੀ ਹੋ ਚੁੱਕੀ ਹੈ ਅਜਿਹੀ ਘਟਨਾ
ਦੱਸਣਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਕ੍ਰਿਕਟ ਖੇਡਦੇ ਹੋਏ ਕਿਸੇ ਨੌਜਵਾਨ ਜਾਂ ਬੱਚੇ ਦੀ ਮੌਤ ਹੋਈ ਹੋਵੇ। ਅਜਿਹੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ। ਇਸ ਸਾਲ ਫਰਵਰੀ ਮਹੀਨੇ ਗੁਨਾ 'ਚ ਕ੍ਰਿਕਟ ਖੇਡਦੇ ਹੋਏ ਇਕ ਨੌਜਵਾਨ ਦੀ ਜਾਨ ਚਲੀ ਗਈ ਸੀ। ਦੀਪਕ ਗੁਨਾ ਜ਼ਿਲ੍ਹੇ ਦੇ ਬਮੋਰੀ 'ਚ ਇਕ ਕ੍ਰਿਕਟ ਟੂਰਨਾਮੈਂਟ ਦੇ ਮੈਦਾਨ ਦੇ ਬਾਹਰ ਬੈਠਾ ਆਪਣੀ ਬੱਲੇਬਾਜ਼ੀ ਦਾ ਇੰਤਜ਼ਾਰ ਕਰ ਰਿਹਾ ਸੀ, ਜਦੋਂ ਅਚਾਨਕ ਦੀਪਕ ਨੂੰ ਛਾਤੀ 'ਚ ਤੇਜ਼ ਦਰਦ ਮਹਿਸੂਸ ਹੋਇਆ। ਦੀਪਕ ਦੇ ਦੋਸਤ ਉਸ ਨੂੰ ਨਿੱਜੀ ਹਸਪਤਾਲ ਲੈ ਗਏ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਦੱਸਿਆ ਕਿ ਦੀਪਕ ਨੂੰ ਦਿਲ ਦਾ ਦੌਰਾ ਪਿਆ ਸੀ ਪਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਭ ਕੁਝ ਖਤਮ ਹੋ ਗਿਆ।
ਇਸ ਤੋਂ ਪਹਿਲਾਂ ਗੁਜਰਾਤ ਦੇ ਅਰਾਵਲੀ ਵਿਚ ਵੀ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਸੀ। ਅਰਾਵਲੀ 'ਚ ਮੋਡਾਸਾ ਦੇ ਦੀਪ ਇਲਾਕੇ 'ਚ ਗੋਵਰਧਨ ਸੁਸਾਇਟੀ ਦੇ ਤੀਰਥ ਅਪਾਰਟਮੈਂਟ 'ਚ ਇਕ ਪਰਿਵਾਰ ਰਹਿੰਦਾ ਸੀ। ਸੋਨੀ ਪਰਿਵਾਰ ਦਾ 20 ਸਾਲਾ ਪਰਵ ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਢਹਿ ਗਿਆ ਅਤੇ ਉਸ ਦੀ ਮੌਤ ਹੋ ਗਈ। ਉਹ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8