ਗੁਆਂਢੀ ਦਾ ਸ਼ਰਮਨਾਕ ਕਾਰਾ, ਨਾਬਾਲਗਾ ਨੂੰ ਕਾਰ 'ਚ ਅਗਵਾ ਕਰ ਟੱਪੀਆਂ ਦਰਿੰਦਗੀ ਦੀਆਂ ਹੱਦਾਂ

Saturday, Sep 21, 2024 - 11:11 PM (IST)

ਗੁਆਂਢੀ ਦਾ ਸ਼ਰਮਨਾਕ ਕਾਰਾ, ਨਾਬਾਲਗਾ ਨੂੰ ਕਾਰ 'ਚ ਅਗਵਾ ਕਰ ਟੱਪੀਆਂ ਦਰਿੰਦਗੀ ਦੀਆਂ ਹੱਦਾਂ

ਜੀਂਦ, (ਸੰਜੀਵ)- ਥਾਣਾ ਸ਼ਹਿਰ ਨਰਵਾਣਾ ਇਲਾਕੇ ਦੀ ਰਹਿਣ ਵਾਲੀ 16 ਸਾਲ ਦੀ ਨਾਬਾਲਿਗ ਲੜਕੀ ਨੂੰ ਗੁਆਂਢ ਦੇ ਨੌਜਵਾਨ ਵੱਲੋਂ ਕਾਰ ’ਚ ਅਗਵਾ ਕਰ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ 16 ਸਾਲ ਦੀ ਬੇਟੀ ’ਤੇ ਗੁਆਂਢ ’ਚ ਰਹਿਣ ਵਾਲਾ ਨੌਜਵਾਨ ਰਣਜੀਤ ਬੁਰੀ ਨਜ਼ਰ ਰੱਖਦਾ ਸੀ ਅਤੇ ਅਕਸਰ ਘਰੋਂ ਨਿਕਲਦੇ ਸਮੇਂ ਉਸ ਦਾ ਪਿੱਛਾ ਕਰਦਾ ਸੀ।

ਬੀਤੀ 27 ਜੁਲਾਈ ਨੂੰ ਮੁਲਜ਼ਮ ਉਸ ਦੀ ਬੇਟੀ ਨੂੰ ਅਗਵਾ ਕਰ ਕੇ ਆਪਣੀ ਕਾਰ ਵਿਚ ਸੁੰਨਸਾਨ ਜਗ੍ਹਾ ’ਤੇ ਲੈ ਗਿਆ ਅਤੇ ਉਥੇ ਉਸ ਨਾਲ ਜਬਰ-ਜ਼ਨਾਹ ਕੀਤਾ। ਜਦੋਂ ਬੇਟੀ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇੰਨਾ ਹੀ ਨਹੀਂ ਘਟਨਾ ਤੋਂ ਬਾਅਦ ਮੁਲਜ਼ਮ ਨੇ ਉਸ ਦੀ ਬੇਟੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਪੀੜਤਾ ਦੀ ਮਾਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਰਣਜੀਤ ਖਿਲਾਫ ਮਹਿਲਾ ਥਾਣਾ ਜੀਂਦ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।


author

Rakesh

Content Editor

Related News