ਬਜ਼ੁਰਗ ਔਰਤ ਨਾਲ 23 ਸਾਲਾ ਨੌਜਵਾਨ ਨੇ ਕੀਤਾ ਜਬਰ ਜ਼ਿਨਾਹ, ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼

Wednesday, Sep 25, 2024 - 05:39 PM (IST)

ਪੁਣੇ- ਮਹਾਰਾਸ਼ਟਰ ਦੇ ਪੁਣੇ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ 23 ਸਾਲਾ ਨੌਜਵਾਨ ਨੇ 85 ਸਾਲਾ ਬਜ਼ੁਰਗ ਔਰਤ ਨਾਲ ਜਬਰ ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮੈਡੀਕਲ ਰਿਪੋਰਟ ਤੋਂ ਬਜ਼ੁਰਗ ਨਾਲ ਜਬਰ ਜ਼ਿਨਾਹ ਦੀ ਪੁਸ਼ਟੀ ਹੋਈ ਹੈ। ਪੁਲਸ ਨੇ ਦੋਸ਼ੀ ਓਮ ਜੈਚੰਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦੇ ਸਾਹਮਣੇ ਆਉਣ ਨਾਲ ਸਨਸਨੀ ਫੈਲ ਗਈ। ਸੀਨੀਅਰ ਪੁਲਸ ਇੰਸਪੈਕਟਰ ਕਨ੍ਹਈਆ ਥੋਰਾਤ ਨੇ ਦੱਸਿਆ ਕਿ ਦੋਸ਼ੀ ਨੇ ਐਤਵਾਰ ਸ਼ਾਮ ਇਸ ਘਟਨਾ ਨੂੰ ਅੰਜਾਮ ਦਿੱਤਾ। ਦੋਸ਼ੀ ਜੈਚੰਦ ਸੋਸਾਇਟੀ 'ਚ ਕੰਮ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਬਜ਼ੁਰਗ ਔਰਤ ਨੂੰ ਇਕੱਠੇ ਟਹਿਲਦੇ ਹੋਏ ਦੇਖਿਆ ਅਤੇ ਮੂੰਹ ਦਬਾ ਕੇ ਘੜੀਸਦਾ ਹੋਇਆ 6ਵੀਂ ਮੰਜ਼ਲ 'ਤੇ ਲੈ ਗਿਆ, ਜਿੱਥੇ ਜਬਰ ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ : ਸ਼ਰਮਨਾਕ! 7 ਸਾਲਾ ਬੱਚੀ ਨਾਲ ਉਸ ਦੇ ਹਮਉਮਰ 2 ਬੱਚਿਆਂ ਨੇ ਕੀਤਾ ਜਬਰ-ਜ਼ਿਨਾਹ

ਪੁਲਸ ਨੇ ਦੱਸਿਆ ਕਿ ਦੋਸ਼ੀ ਨੇ ਬਜ਼ੁਰਗ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਬਜ਼ੁਰਗ ਜਦੋਂ ਕਾਫ਼ੀ ਦੇਰ ਤੱਕ ਘਰ ਨਹੀਂ ਪਰਤੀ ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ ਅਤੇ ਉਹ ਜ਼ਖ਼ਮੀ ਹਾਲਤ 'ਚ ਮਿਲੀ। ਤੁਰੰਤ ਨੂੰ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਪਤਾ ਲੱਗਾ ਕਿ ਬਜ਼ੁਰਗ ਨਾਲ ਜਬਰ ਜ਼ਿਨਾਹ ਹੋਇਆ ਹੈ। ਤੁਰੰਤ ਹੀ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News