50 ਸਾਲਾ ਵਿਅਕਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਰਿਸ਼ਤੇਦਾਰ ਦੀ 6 ਸਾਲਾਂ ਦੀ ਨਾਬਾਲਗ ਪੋਤੀ ਦੀ ਰੋਲ''ਤੀ ਪੱਤ

Sunday, Sep 08, 2024 - 10:41 PM (IST)

50 ਸਾਲਾ ਵਿਅਕਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਰਿਸ਼ਤੇਦਾਰ ਦੀ 6 ਸਾਲਾਂ ਦੀ ਨਾਬਾਲਗ ਪੋਤੀ ਦੀ ਰੋਲ''ਤੀ ਪੱਤ

ਸੰਤ ਕਬੀਰ ਨਗਰ (ਯੂਪੀ) (ਭਾਸ਼ਾ) : ਸੰਤ ਕਬੀਰ ਨਗਰ ਜ਼ਿਲ੍ਹੇ ਦੇ ਦੁਧਰਾ ਥਾਣਾ ਖੇਤਰ ਵਿਚ ਇਕ 50 ਸਾਲਾ ਵਿਅਕਤੀ ਨੇ ਆਪਣੇ ਚਚੇਰੇ ਭਰਾ ਦੀ 6 ਸਾਲਾ ਪੋਤੀ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕੀਤਾ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਦੋਸ਼ੀ ਦੀ ਪਛਾਣ ਮੁਹੰਮਦ ਨਜ਼ੀਰ ਵਜੋਂ ਹੋਈ ਹੈ।

ਥਾਣਾ ਇੰਚਾਰਜ (ਐੱਸ.ਓ.) ਜੈ ਪ੍ਰਕਾਸ਼ ਦੂਬੇ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਤਾ ਦੀ ਮਾਂ ਦੀ ਸ਼ਿਕਾਇਤ ਮਿਲੀ ਸੀ, ਜਿਸ 'ਚ ਦੋਸ਼ ਲਗਾਇਆ ਗਿਆ ਸੀ ਕਿ ਸ਼ੁੱਕਰਵਾਰ ਨੂੰ ਉਸ ਦੀ 6 ਸਾਲਾ ਬੇਟੀ ਨਾਲ ਉਸ ਦੇ ਰਿਸ਼ਦੇ 'ਚ ਲੱਗਦੇ ਦਾਦੇ ਨੇ ਜਬਰ-ਜ਼ਨਾਹ ਕੀਤਾ ਸੀ ਅਤੇ ਇਸ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਦੂਬੇ ਨੇ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਨਜ਼ੀਰ ਖਿਲਾਫ ਜਬਰ-ਜ਼ਨਾਹ ਅਤੇ ਹੋਰ ਸਬੰਧਤ ਧਾਰਾਵਾਂ ਅਤੇ ਪੋਕਸੋ ਐਕਟ ਸਮੇਤ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਉਸ ਸਮੇਂ ਕਾਬੂ ਕੀਤਾ ਗਿਆ, ਜਦੋਂ ਉਹ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬੱਚੀ ਨੂੰ ਅੱਜ ਬਿਹਤਰ ਹਾਲਤ ਵਿਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


author

Sandeep Kumar

Content Editor

Related News