ਮੋਦੀ ਸਰਕਾਰ ਨੇ ਸਿੱਖ ਭਾਈਚਾਰੇ ਲਈ ਕੀਤੀਆਂ ਵੱਡੀਆਂ ਪਹਿਲਕਦਮੀਆਂ : ਹਰਦੀਪ ਪੁਰੀ

Monday, Nov 18, 2024 - 11:14 PM (IST)

ਮੋਦੀ ਸਰਕਾਰ ਨੇ ਸਿੱਖ ਭਾਈਚਾਰੇ ਲਈ ਕੀਤੀਆਂ ਵੱਡੀਆਂ ਪਹਿਲਕਦਮੀਆਂ : ਹਰਦੀਪ ਪੁਰੀ

ਨਵੀਂ ਦਿੱਲੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖ ਭਾਈਚਾਰੇ ਬਾਰੇ ਕੀਤੀਆਂ ਪਹਿਲਕਦਮੀਆਂ ਨੂੰ ਯਾਦ ਕਰਦਿਆਂ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਐਕਸ 'ਤੇ ਪੋਸਟ ਕੀਤਾ ਕਿ ਜਦੋਂ ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਸੀ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਸਨ। ਇਨ੍ਹਾਂ ਪਹਿਲਕਦਮੀਆਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅਤੇ ਏਅਰ ਇੰਡੀਆ ਦੇ ਜਹਾਜ਼ਾਂ 'ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ‘ੴ’ ਨੂੰ ਉਕੇਰਿਆ ਜਾਣਾ ਸ਼ਾਮਲ ਹੈ।

ਇਹ ਸੇਵਾ 31 ਅਕਤੂਬਰ 2019 ਤੋਂ ਸ੍ਰੀ ਅੰਮਿਤਸਰ ਸਾਹਿਬ ਅਤੇ ਲੰਡਨ (ਸਟੈਨਸਟੇਡ) ਵਿਚਾਲੇ ਸ਼ੁਰੂ ਹੋਈ ਸੀ। ਇਨ੍ਹਾਂ ਸਾਰੀਆਂ ਪਹਿਲਕਦਮੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ 'ਚ ਲਾਗੂ ਕੀਤਾ ਗਿਆ। 


author

Rakesh

Content Editor

Related News