ਮੁੰਬਈ-ਪੁਣੇ ਐਕਸਪ੍ਰੈੱਸ ਵੇਅ ''ਤੇ ਵਾਪਰਿਆ ਵੱਡਾ ਸੜਕ ਹਾਦਸਾ, ਅਚਾਨਕ ਪਲਟਿਆ ਤੇਜ਼ ਰਫ਼ਤਾਰ ਟਰੱਕ (ਵੇਖੋ Video)

Sunday, Aug 18, 2024 - 10:00 PM (IST)

ਮੁੰਬਈ : ਦੇਸ਼ ਵਿਚ ਸੜਕਾਂ ਦੇ ਤੇਜ਼ੀ ਨਾਲ ਨਿਰਮਾਣ ਨਾਲ ਸੜਕ ਹਾਦਸਿਆਂ ਦੀ ਦਰ ਵੀ ਚਿੰਤਾਜਨਕ ਪੱਧਰ 'ਤੇ ਪਹੁੰਚ ਗਈ ਹੈ। ਅਸੀਂ ਹਰ ਰੋਜ਼ ਸੜਕ ਹਾਦਸਿਆਂ ਦੀਆਂ ਖ਼ਬਰਾਂ ਸੁਣਦੇ ਹਾਂ, ਕਿਸੇ ਨਾ ਕਿਸੇ ਘਟਨਾ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਸਰਕਾਰ ਵੱਲੋਂ ਸੜਕ ਸੁਰੱਖਿਆ ਲਈ ਕਈ ਤਰ੍ਹਾਂ ਦੀਆਂ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਸੜਕ ਹਾਦਸਿਆਂ ਦੀ ਵੱਧ ਰਹੀ ਗਿਣਤੀ 'ਤੇ ਕੋਈ ਕਾਰਗਰ ਕੰਟਰੋਲ ਨਹੀਂ ਹੋ ਪਾ ਰਿਹਾ ਹੈ।

ਅਚਾਨਕ ਨਾਲ ਪਲਟਿਆ ਤੇਜ਼ ਰਫ਼ਤਾਰ ਟਰੱਕ
ਅੱਜ ਵੀ ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਇਕ ਹੈਰਾਨ ਕਰਨ ਵਾਲਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇਕ ਤੇਜ਼ ਰਫ਼ਤਾਰ ਟਰੱਕ ਅਚਾਨਕ ਸੜਕ ’ਤੇ ਪਲਟ ਗਿਆ, ਜਿਸ ਕਾਰਨ ਰਾਹਗੀਰਾਂ ਅਤੇ ਸੜਕ ’ਤੇ ਪੈਦਲ ਜਾ ਰਹੇ ਲੋਕਾਂ ਵਿਚ ਦਹਿਸ਼ਤ ਫੈਲ ਗਈ। ਇਹ ਹਾਦਸਾ ਐਕਸਪ੍ਰੈੱਸ ਵੇਅ ਦੇ ਇਕ ਅਹਿਮ ਹਿੱਸੇ 'ਤੇ ਵਾਪਰਿਆ, ਜਿੱਥੇ ਪਲਟ ਗਏ ਟਰੱਕ ਨੇ ਸੜਕ 'ਤੇ ਕਾਫੀ ਦੇਰ ਤੱਕ ਆਵਾਜਾਈ ਵਿਚ ਵਿਘਨ ਪਾਈ ਰੱਖਿਆ। ਇਸ ਘਟਨਾ ਨੇ ਇਕ ਵਾਰ ਫਿਰ ਸੜਕ ਸੁਰੱਖਿਆ ਦਾ ਮੁੱਦਾ ਉਠਾਇਆ ਹੈ ਅਤੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਵਧੇਰੇ ਚੌਕਸੀ ਅਤੇ ਪ੍ਰਭਾਵੀ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ।

ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਇਆ ਹਾਦਸਾ
ਮੁੰਬਈ-ਪੁਣੇ ਯਸ਼ਵੰਤਰਾਵ ਚਵਾਨ ਐਕਸਪ੍ਰੈੱਸ ਵੇਅ 'ਤੇ 17 ਅਗਸਤ ਨੂੰ ਦੁਪਹਿਰ 2 ਵਜੇ ਦੇ ਕਰੀਬ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਘਟਨਾ 'ਚ ਇਕ ਤੇਜ਼ ਰਫਤਾਰ ਕਾਰਗੋ ਟਰੱਕ ਤੇਜ਼ ਮੋੜ 'ਤੇ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ। ਇਹ ਹਾਦਸਾ ਖੰਡਾਲਾ ਬੋਰਘਾਟ ਦੇ ਅੰਮ੍ਰਿਤੰਜਨ ਪੁਲ ਦੇ ਹੇਠਾਂ ਵਾਪਰਿਆ। ਇਸ ਹਾਦਸੇ ਦੌਰਾਨ ਟਰੱਕ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਇਤਫਾਕ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਬੋਰਘਾਟ 'ਚ ਕੁਝ ਸਮੇਂ ਲਈ ਟ੍ਰੈਫਿਕ ਜਾਮ ਰਿਹਾ। ਹਾਦਸੇ ਦੀ ਸਾਰੀ ਸਥਿਤੀ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੋ ਗਈ ਹੈ ਜਿਸ ਵਿਚ ਟਰੱਕ ਦਾ ਪਲਟਣਾ ਸਾਫ਼ ਦਿਖਾਈ ਦੇ ਰਿਹਾ ਹੈ। ਇਹ ਘਟਨਾਵਾਂ ਸਪੱਸ਼ਟ ਕਰਦੀਆਂ ਹਨ ਕਿ ਸੜਕ ਸੁਰੱਖਿਆ ਨੂੰ ਲੈ ਕੇ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਸੜਕਾਂ 'ਤੇ ਹੋਣ ਵਾਲੇ ਘਾਤਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾ ਸਕੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Sandeep Kumar

Content Editor

Related News