ਵੱਡਾ ਹਾਦਸਾ; ਤੀਰਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ''ਚ ਡਿੱਗੀ, 20 ਦੀ ਮੌਤ

Thursday, May 30, 2024 - 07:04 PM (IST)

ਵੱਡਾ ਹਾਦਸਾ; ਤੀਰਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ''ਚ ਡਿੱਗੀ, 20 ਦੀ ਮੌਤ

ਜੰਮੂ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਅੱਜ ਯਾਨੀ ਕਿ ਵੀਰਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਤੀਰਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ ਵਿਚ 20 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਤੀਰਥ ਯਾਤਰੀਆਂ ਨਾਲ ਭਰੀ ਬੱਸ ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਸਥਿਤ ਸ਼ਿਵ ਖੋੜੀ ਜਾ ਰਹੀ ਸੀ। ਬੱਸ ਕਰੀਬ 150 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ- Fact Check : ਮਨੋਜ ਤਿਵਾੜੀ ਦੀ 2021 ਦੀ ਤਸਵੀਰ ਗੁੰਮਰਾਹਕੁੰਨ ਦਾਅਵੇ ਨਾਲ ਕੀਤੀ ਜਾ ਰਹੀ ਵਾਇਰਲ

ਪੁਲਸ ਸੂਤਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਰਜਿਸਟਰਡ ਨੰਬਰ ਵਾਲੀ ਇਕ ਬੱਸ ਅੱਜ ਜੰਮੂ ਤੋਂ ਸ਼ਿਵ ਖੋੜੀ ਤੀਰਥ ਸਥਾਨ ਵੱਲ ਜਾ ਰਹੀ ਸੀ। ਬੱਸ ਜੰਮੂ-ਪੁੰਛ ਨੈਸ਼ਨਲ ਹਾਈਵੇਅ 'ਤੇ ਚੌਕੀ ਚੌਰਾ-ਕਾਲੀਧਾਰ ਕੋਲ ਅਖਨੂਰ ਇਲਾਕੇ ਵਿਚ ਹਾਦਸੇ ਦੀ ਸ਼ਿਕਾਰ ਹੋ ਗਈ। ਉਨ੍ਹਾਂ ਦੱਸਿਆ ਕਿ ਡਰਾਈਵਰ ਵਾਹਨ 'ਤੇ ਕੰਟਰੋਲ ਨਹੀਂ ਰੱਖ ਸਕਿਆ ਅਤੇ ਬੱਸ ਡੂੰਘੀ ਖੱਡ 'ਚ ਡਿੱਗ ਗਈ।

ਇਹ ਵੀ ਪੜ੍ਹੋ- ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ 1 ਜੂਨ ਨੂੰ ਹੋਵੇਗੀ ਸੁਣਵਾਈ, ਅਦਾਲਤ ਨੇ ED ਨੂੰ ਜਾਰੀ ਕੀਤਾ ਨੋਟਿਸ

ਸੂਚਨਾ ਮਿਲਦੇ ਹੀ ਪੁਲਸ, ਸਥਾਨਕ ਲੋਕਾਂ ਅਤੇ ਸਿਹਤ ਵਿਭਾਗ ਦੀ ਟੀਮ ਤੁਰੰਤ ਹਰਕਤ ਵਿਚ ਆਈ ਅਤੇ ਮੌਕੇ 'ਤੇ ਪਹੁੰਚ ਕੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤਾ ਗਿਆ। ਹਾਦਸੇ ਮਗਰੋਂ ਮੌਕੇ 'ਤੇ ਹਫੜਾ-ਦਫੜੀ ਅਤੇ ਲੋਕਾਂ ਦੀ ਚੀਕ-ਪੁਕਾਰ ਮਚ ਗਈ। ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਅਖਨੂਰ, ਚੌਕੀ ਚੌਰਾ ਅਤੇ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲਾਂ ਵਿਚ ਭੇਜਿਆ ਗਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News