ਪੁਣੇ-ਸੋਲਾਪੁਰ ਹਾਈਵੇਅ ''ਤੇ ਖੜ੍ਹੇ ਟਰੱਕ ਨਾਲ ਟੱਕਰ ਮਗਰੋਂ ਬੱਸ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਤ

Wednesday, Feb 01, 2023 - 12:15 PM (IST)

ਪੁਣੇ-ਸੋਲਾਪੁਰ ਹਾਈਵੇਅ ''ਤੇ ਖੜ੍ਹੇ ਟਰੱਕ ਨਾਲ ਟੱਕਰ ਮਗਰੋਂ ਬੱਸ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਤ

ਪੁਣੇ- ਮਹਾਰਾਸ਼ਟਰ 'ਚ ਪੁਣੇ-ਸੋਲਾਪੁਰ ਹਾਈਵੇਅ 'ਤੇ ਬੁੱਧਵਾਰ ਸਵੇਰੇ ਇਕ ਬੱਸ ਦੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 20 ਹੋਰ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਯਵਤ ਪਿੰਡ ਨੇੜੇ ਸਵੇਰੇ ਕਰੀਬ 5 ਵਜੇ ਵਾਪਰਿਆ। 

PunjabKesari

ਯਵਤ ਪੁਲਸ ਥਾਣੇ ਦੇ ਇੰਸਪੈਕਟਰ ਹੇਮੰਤ ਸ਼ੇਡਗੇ ਨੇ ਦੱਸਿਆ ਕਿ ਇਕ ਪ੍ਰਾਈਵੇਟ ਬੱਸ ਨੇ ਖੜ੍ਹੇ ਟਰੱਕ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 20 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

PunjabKesari

ਭਿਆਨਕ ਹਾਦਸੇ ਦਾ ਪਤਾ ਲੱਗਦੇ ਹੀ ਮੌਕੇ 'ਤੇ ਪੁਲਸ ਪਹੁੰਚੀ। ਕੁਝ ਜ਼ਖ਼ਮੀਆਂ ਨੂੰ ਪੁਣੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ 35 ਯਾਤਰੀ ਸਵਾਰ ਸਨ। ਹਾਦਸੇ ਦੇ ਸਬੰਧ ਵਿਚ ਪੁਲਸ ਅੱਗੇ ਦੀ ਪੁੱਛ-ਗਿੱਛ ਕਰ ਰਹੀ ਹੈ।


author

Tanu

Content Editor

Related News