ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਕੈਂਟਰ ਨੇ ਮਾਰੀ ਟੱਕਰ, ਔਰਤ ਦੀ ਮੌ.ਤ
Wednesday, Oct 16, 2024 - 10:39 AM (IST)
ਬਹਾਦੁਰਗੜ੍ਹ- ਹਰਿਆਣਾ ਦੇ ਬਹਾਦੁਰਗੜ੍ਹ ਤੋਂ ਹੋ ਕੇ ਲੰਘ ਰਹੇ ਕੇ.ਐੱਮ.ਪੀ. ਐੱਕਸਪ੍ਰੈੱਸ ਵੇਅ 'ਤੇ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਨੂੰ ਤੇਜ਼ ਰਫ਼ਤਾਰ ਕੈਂਟਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 6 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਬਹਾਦੁਰਗੜ੍ਹ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਪੀ.ਜੀ.ਆਈ. ਰੋਹਤਕ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਮ੍ਰਿਤਕ ਔਰਤ ਦੀ ਲਾਸ਼ ਨੂੰ ਵੀ ਪੋਸਟਮਾਰਟਮ ਲਈ ਬਹਾਦੁਰਗੜ੍ਹ ਦੇ ਹਸਪਤਾਲ ਭਿਜਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਕੇ.ਐੱਮ.ਪੀ. ਐਕਸਪ੍ਰੈੱਸ ਵੇਅ 'ਤੇ ਆਸੌਦਾ ਅਤੇ ਬਾਦਲੀ ਟੋਲ ਪਲਾਜ਼ਾ ਵਿਚਾਲੇ ਹੋਇਆ। ਸ਼ਰਧਾਲੂਆਂ ਦੀ ਇਹ ਬੱਸ ਕਰਨਾਲ ਤੋਂ ਮੇਂਹਦੀਪੁਰ ਬਾਲਾਜੀ ਗਈ ਸੀ ਅਤੇ ਸਾਰੇ ਸ਼ਰਧਾਲੂ ਮੇਂਹਦੀਪੁਰ ਬਾਲਾਜੀ ਮਹਾਰਾਜ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ। ਜਦੋਂ ਬੱਸ ਨੇ ਬਾਦਲੀ ਟੋਲ ਪਲਾਜ਼ਾ ਪਾਰ ਕੀਤਾ ਤਾਂ ਕੁਝ ਦੂਰੀ 'ਤੇ ਚੱਲਦੇ ਹੀ ਡਰਾਈਵਰ ਨੇ ਪਿਸ਼ਾਬ ਕਰਨ ਲਈ ਬੱਸ ਸੜਕ ਕਿਨਾਰੇ ਰੋਕੀ। ਉਸ ਸਮੇਂ ਪਿੱਛਿਓਂ ਆ ਰਹੇ ਕੈਮੀਕਲ ਨਾਲ ਭਰੇ ਕੈਂਟਰ ਨੇ ਖੜ੍ਹੀ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ 6 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਥਾਣਾ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8