ਹਰਿਆਣਾ ’ਚ ਵਾਪਰਿਆ ਹਾਦਸਾ; ਕਾਰ ਦਰੱਖ਼ਤ ਨਾਲ ਟਕਰਾਈ, 5 ਲੋਕਾਂ ਦੀ ਮੌਤ

Thursday, Jul 14, 2022 - 03:40 PM (IST)

ਹਰਿਆਣਾ ’ਚ ਵਾਪਰਿਆ ਹਾਦਸਾ; ਕਾਰ ਦਰੱਖ਼ਤ ਨਾਲ ਟਕਰਾਈ, 5 ਲੋਕਾਂ ਦੀ ਮੌਤ

ਚੰਡੀਗੜ੍ਹ/ਹਰਿਆਣਾ– ਹਰਿਆਣਾ ਦੇ ਨਾਰਨੌਲ ਜ਼ਿਲ੍ਹੇ ’ਚ ਇਕ ਕਾਰ ਦਰੱਖ਼ਤ ਨਾਲ ਟਕਰਾ ਗਈ, ਜਿਸ ਕਾਰਨ ਉਸ ’ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਨਾਰਨੌਲ ਸਿਟੀ ਥਾਣੇ ਦੇ ਇੰਚਾਰਜ ਇੰਸਪੈਕਟਰ ਸੰਤੋਸ਼ ਕੁਮਾਰ ਨੇ ਦੱਸਿਆ ਕਿ ਹਾਦਸਾ ਅੱਧੀ ਰਾਤ ਤੋਂ ਬਾਅਦ ਰਘੂਨਾਥਪੁਰਾ ਬਾਈਪਾਸ ਨੇੜੇ ਵਾਪਰਿਆ।

ਪੁਲਸ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਜਨਰਲ ਹਸਪਤਾਲ ਪਹੁੰਚਾਇਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿਹਾ ਕਿ ਮਰਨ ਵਾਲਿਆਂ ਦੀ ਉਮਰ 35 ਤੋਂ  55 ਸਾਲ ਦਰਮਿਆਨ ਸੀ।


author

Tanu

Content Editor

Related News