ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਇਕ ਔਰਤ ਸਣੇ 3 ਲੋਕਾਂ ਦੀ ਮੌਤ

Monday, Jul 08, 2024 - 02:54 PM (IST)

ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਇਕ ਔਰਤ ਸਣੇ 3 ਲੋਕਾਂ ਦੀ ਮੌਤ

ਰਾਜਗੜ੍ਹ (ਭਾਸ਼ਾ) - ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 9.30 ਵਜੇ ਆਗਰਾ-ਮੁੰਬਈ ਹਾਈਵੇ 'ਤੇ ਪਾਚੋਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਸਰੇਡੀ ਨੇੜੇ ਵਾਪਰੀ। 

ਇਹ ਵੀ ਪੜ੍ਹੋ - ਰੂਹ ਕੰਬਾਊ ਘਟਨਾ, ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਮਾਤਾ-ਪਿਤਾ ਤੇ ਪੁੱਤਰ ਦਾ ਗਲ਼ਾ

ਇਸ ਮਾਮਲੇ ਦੇ ਸਬੰਧ ਵਿੱਚ ਪਚੌਰ ਥਾਣਾ ਇੰਚਾਰਜ ਆਕਾਂਕਸ਼ਾ ਸ਼ਰਮਾ ਨੇ ਦੱਸਿਆ ਕਿ ਕਾਰ ਚਾਲਕ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਸ਼ਰਮਾ ਅਨੁਸਾਰ ਹਾਦਸੇ 'ਚ ਅਤਰ ਰਮੀਲਾ (30), ਹਮਜੀ ਖਾਨ (35) ਅਤੇ ਭਗਵਾਨ ਡਗਦੂ (32) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਾਰੇ ਮ੍ਰਿਤਕ ਅਤੇ ਜ਼ਖ਼ਮੀ ਮਹਾਰਾਸ਼ਟਰ ਦੇ ਕੋਲਹਾਪੁਰ ਜ਼ਿਲ੍ਹੇ ਦੇ ਵਸਨੀਕ ਹਨ। ਸ਼ਰਮਾ ਅਨੁਸਾਰ ਜ਼ਖ਼ਮੀਆਂ ਨੂੰ ਪਚੌਰ 'ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸ਼ਾਜਾਪੁਰ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਸੱਪ ਨੇ ਡੰਗਿਆ ਬੰਦਾ, ਅੱਗੋਂ ਬੰਦੇ ਨੇ ਦੰਦੀਆਂ ਵੱਢ-ਵੱਢ ਮਾਰ 'ਤਾ ਸੱਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News