ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਪ੍ਰਾਇਮਰੀ ਸਕੂਲ ਦੇ ਅਧਿਆਪਕ ਖ਼ਿਲਾਫ਼ ਕੇਸ ਦਰਜ

Wednesday, Sep 25, 2024 - 08:33 PM (IST)

ਕੌਸ਼ਾਂਬੀ : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਦੇ ਇਕ ਅਧਿਆਪਕ ਦੀ ਘਿਨਾਉਣੀ ਹਰਕਤ ਸਾਹਮਣੇ ਆਈ ਹੈ। ਅਧਿਆਪਕ 'ਤੇ 5ਵੀਂ, 8ਵੀਂ ਅਤੇ 6ਵੀਂ ਜਮਾਤ ਦੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲੱਗਾ ਹੈ। ਵਿਦਿਆਰਥਣਾਂ ਦਾ ਦੋਸ਼ ਹੈ ਕਿ ਅਧਿਆਪਕ ਸੰਸਕ੍ਰਿਤ ਪੜ੍ਹਾਉਂਦੇ ਸਮੇਂ ਬੁਰੀ ਤਰ੍ਹਾਂ ਛੂਹਦੇ ਹਨ। ਵਿਦਿਆਰਥਣਾਂ ਨੇ ਜਦੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਮੁਸ਼ਕਲ ਦੱਸੀ ਤਾਂ ਉਹ ਹੈਰਾਨ ਰਹਿ ਗਏ। ਸਕੂਲ ਪਹੁੰਚਣ 'ਤੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ ਅਤੇ ਸਥਾਨਕ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ।

ਦੋਸ਼ੀ ਅਧਿਆਪਕ ਦਾ ਕਹਿਣਾ ਹੈ ਕਿ ਉਸ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਉਸ 'ਤੇ ਲੱਗੇ ਸਾਰੇ ਦੋਸ਼ ਗਲਤ ਹਨ। ਇਹ ਮਾਮਲਾ ਸੈਣੀ ਕੋਤਵਾਲੀ ਦੇ ਕਮਾਸੀਨ ਪ੍ਰਾਇਮਰੀ ਸਕੂਲ ਦਾ ਹੈ। ਮੁਲਜ਼ਮ 2008 ਤੋਂ ਇੱਥੇ ਸਿੱਖਿਆ ਮਿੱਤਰ ਵਜੋਂ ਤਾਇਨਾਤ ਹੈ। ਸਕੂਲ 'ਚ ਪੜ੍ਹਦੀਆਂ 5ਵੀਂ ਜਮਾਤ ਦੀਆਂ 8 ਵਿਦਿਆਰਥਣਾਂ ਅਤੇ 6ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਸਕੂਲ ਦੇ ਅਧਿਆਪਕ 'ਤੇ ਸੰਸਕ੍ਰਿਤ ਪੜ੍ਹਾਉਂਦੇ ਸਮੇਂ ਬੁਰੀ ਨੀਅਤ ਨਾਲ ਛੂਹਣ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ : ਹਰਿਆਣਾ 'ਚ ਗਰਜੇ ਕੇਜਰੀਵਾਲ, ਲੋਕਾਂ ਨੂੰ ਦਿੱਤੀਆਂ 5 ਗਾਰੰਟੀਆਂ

ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤੀ ਅਸ਼ਲੀਲ ਹਰਕਤ
ਪੀੜਤ ਵਿਦਿਆਰਥਣਾਂ ਦਾ ਕਹਿਣਾ ਹੈ ਕਿ ਸਰ ਪੜ੍ਹਾਉਂਦੇ ਸਮੇਂ ਉਨ੍ਹਾਂ ਦੀ ਛਾਤੀ 'ਤੇ ਹੱਥ ਰੱਖਦੇ ਹਨ। ਇਕ ਪੀੜਤ ਵਿਦਿਆਰਥਣ ਦੀ ਮਾਂ ਨੇ ਦੱਸਿਆ ਕਿ ਉਸ ਨੇ 8 ਲੜਕੀਆਂ ਨਾਲ ਗਲਤ ਹਰਕਤਾਂ ਕੀਤੀਆਂ ਅਤੇ ਇਨ੍ਹਾਂ 'ਚੋਂ ਦੋ ਮੇਰੀਆਂ ਬੇਟੀਆਂ ਹਨ। ਜਦੋਂ ਬੱਚੀਆਂ ਨੇ ਦੱਸਿਆ ਤਾਂ ਅਸੀਂ ਇੱਥੇ ਆ ਗਏ। ਅਧਿਆਪਕ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਨਾਲ ਅਜਿਹਾ ਕਰਦਾ ਆ ਰਿਹਾ ਹੈ।

ਪੀੜਤ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਕੀਤਾ ਕੇਸ ਦਰਜ
ਇਸ ਦੌਰਾਨ ਇਸ ਮਾਮਲੇ ਸਬੰਧੀ ਬਲਾਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਸ ਦੀ ਸੂਚਨਾ ਮੁੱਖ ਅਧਿਆਪਕਾ ਵੱਲੋਂ ਮੰਗਲਵਾਰ ਦੁਪਹਿਰ ਨੂੰ ਦਿੱਤੀ ਗਈ ਸੀ। ਅਧਿਆਪਕ ਨੇ ਵਿਦਿਆਰਥਣਾਂ ਨਾਲ ਛੇੜਛਾੜ ਕੀਤੀ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Sandeep Kumar

Content Editor

Related News