ਦਿੱਲੀ ਯੂਨੀਵਰਸਿਟੀ ਦੇ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫੜਾ-ਦਫੜੀ
Thursday, Mar 07, 2024 - 04:11 PM (IST)
ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਦੇ ਰਾਮ ਲਾਲ ਆਨੰਦ ਕਾਲਜ ਨੂੰ ਵੀਰਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ ਦੇ ਤੁਰੰਤ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਵਿਦਿਆਰਥੀਆਂ ਨੂੰ ਕਾਲਜ ਤੋਂ ਬਾਹਰ ਕੱਢਣ ਮਗਰੋਂ ਪੁਲਸ ਅਤੇ ਸੁਰੱਖਿਆ ਅਧਿਕਾਰੀਆਂ ਨੇ ਕੈਂਪਸ ਵਿਚ ਸਰਚ ਮੁਹਿੰਮ ਚਲਾਈ। ਪੁਲਸ ਨੂੰ ਤਲਾਸ਼ੀ ਦੌਰਾਨ ਕਾਲਜ ਵਿਚ ਕੁਝ ਨਹੀਂ ਮਿਲਿਆ। ਦਿੱਲੀ ਪੁਲਸ ਅਤੇ ਖੋਜੀ ਦਸਤਿਆਂ ਵਲੋਂ ਤਲਾਸ਼ੀ ਮੁਹਿੰਮ ਮਗਰੋਂ ਰਾਮ ਲਾਲ ਆਨੰਦ ਕਾਲਜ ਵਿਚ ਸਥਿਤੀ ਆਮ ਹੋ ਗਈ ਹੈ ਪਰ ਪੁਲਸ ਇਸ ਮਾਮਲੇ ਦੀ ਜਾਂਚ ਵਿਚ ਜੁੱਟੀ ਹੈ ਕਿ ਕਿਸ ਨੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ? ਵਿਦਿਆਰਥੀਆਂ ਵਿਚ ਡਰ ਦਾ ਮਾਹੌਲ ਹੈ ਅਤੇ ਉਹ ਇੱਧਰ-ਉਧਰ ਦੌੜਨ ਲੱਗੇ।
ਇਹ ਵੀ ਪੜ੍ਹੋ- ਭਗੌੜਿਆਂ ਦੀਆਂ ਤਸਵੀਰਾਂ ਨਾਲ ਲੱਗੇ PM ਮੋਦੀ ਦੇ ਪੋਸਟਰ, ਲਿਖਿਆ- 'ਮੋਦੀ ਦਾ ਅਸਲੀ ਪਰਿਵਾਰ'
ਦੱਖਣੀ-ਪੱਛਮੀ ਦਿੱਲੀ ਦੇ ਪੁਲਸ ਡਿਪਟੀ ਕਮਿਸ਼ਨਰ ਰੋਹਿਤ ਮੀਨਾ ਨੇ ਕਿਹਾ ਕਿ ਕਾਲਜ ਦੇ ਇਕ ਕਰਮਚਾਰੀ ਨੂੰ ਸਵੇਰੇ 9:34 ਵਜੇ ਵਟਸਐਪ 'ਤੇ ਬੰਬ ਦੀ ਧਮਕੀ ਦਾ ਸੁਨੇਹਾ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਦੇ ਤੁਰੰਤ ਬਾਅਦ ਪੁਲਸ ਦੀ ਇਕ ਟੀਮ ਐਂਬੂਲੈਂਸ, ਬੰਬ ਨਿਰੋਧਕ ਦਸਤੇ ਸਮੇਤ ਕਾਲਜ ਪਹੁੰਚੀ ਅਤੇ ਫਿਰ ਵਿਦਿਆਰਥੀਆਂ ਅਤੇ ਸਟਾਫ਼ ਨੂੰ ਉਥੋਂ ਬਾਹਰ ਕੱਢਿਆ ਗਿਆ। ਬੰਬ ਨਾਲ ਉਡਾਉਣ ਨੂੰ ਲੈ ਕੇ ਧਮਕੀ ਦੀ ਸੂਚਨਾ ਮਿਲਣ ਮਗਰੋਂ ਕਾਲਜ ਵਿਚ ਹੜਕੰਪ ਮਚ ਗਿਆ।
ਇਹ ਵੀ ਪੜ੍ਹੋ- ਪਹਾੜ ਜਿੰਨੀਆਂ ਮੁਸ਼ਕਲਾਂ ਨੂੰ ਹੌਂਸਲੇ ਦੇ ਦਮ 'ਤੇ ਕੀਤਾ ਪਾਰ, 3 ਫੁੱਟ ਦਾ ਗਣੇਸ਼ ਬਰਈਆ ਬਣਿਆ ਡਾਕਟਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8