ਬਿਹਾਰ ''ਚ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਖਿਲਾਫ ਅਪਰਾਧਿਕ ਮਾਮਲਾ ਦਰਜ

Friday, Aug 16, 2019 - 07:34 PM (IST)

ਬਿਹਾਰ ''ਚ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਖਿਲਾਫ ਅਪਰਾਧਿਕ ਮਾਮਲਾ ਦਰਜ

ਪਟਨਾ— ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਇਕ ਟਵੀਟ ਕਾਰਨ ਮੁਜ਼ੱਫਰਪੁਰ ਸੀ.ਜੇ.ਐੱਮ. ਕੋਰਟ 'ਚ ਇਕ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਿਅੰਕਾ ਗਾਂਧੀ ਵਾਡਰਾ ਖਿਲਾਫ ਵਕੀਲ ਸੁਧੀਰ ਓਝਾ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਦਰਜ ਕਰਵਾਉਂਦੇ ਹੋਏ ਵਕੀਲ ਓਝਾ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਵਾਡਰਾ ਖਿਲਾਫ ਧਾਰਮ ਖਿਲਾਫ ਗਲਤ ਪ੍ਰਚਾਰ ਫੈਲਾਉਣ ਤੇ ਲੋਅਰ ਕੋਰਟ ਦੇ ਫੈਸਲੇ ਦਾ ਅਪਮਾਨ ਕਰਨ ਦੇ ਦੋਸ਼ 'ਚ ਐੱਫ.ਆਈ.ਆਰ. ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਦੇ ਐੱਫ.ਆਈ.ਆਰ. ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪ੍ਰਿਅੰਕਾ ਗਾਂਧੀ ਵਾਡਰਾ ਖਿਲਾਫ ਧਾਰਾ 504, 506, ਤੇ 153 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ 26 ਅਗਸਤ ਨੂੰ ਹੋਵੇਗੀ।


author

Inder Prajapati

Content Editor

Related News