ਸ਼ਰਾਧ ਦੌਰਾਨ ਚੱਲ ਰਿਹਾ ਸੀ ਸੱਭਿਆਚਾਰਕ ਪ੍ਰੋਗਰਾਮ, ਫਿਰ ਨੌਜਵਾਨਾਂ ਨੇ ਸਟੇਜ 'ਤੇ ਸ਼ੁਰੂ ਕਰ'ਤੀ ਫਾਇਰਿੰਗ
Wednesday, Sep 18, 2024 - 06:09 PM (IST)
ਆਰਾ : ਆਰਾ 'ਚ ਇਕ ਸ਼ਰਾਧ ਪ੍ਰੋਗਰਾਮ ਦੌਰਾਨ ਸਟੇਜ 'ਤੇ ਤਾਬੜਤੋੜ ਫਾਇਰਿੰਗ ਕਰਨ ਦਾ ਵੀਡੀਓ ਵਾਇਰਲ ਹੋਇਆ ਹੈ। ਵੀਡੀਓ 'ਚ ਸਟੇਜ 'ਤੇ 2 ਨੌਜਵਾਨ ਰਾਈਫਲਾਂ ਨਾਲ ਗੋਲੀਬਾਰੀ ਕਰਦੇ ਨਜ਼ਰ ਆ ਰਹੇ ਹਨ। ਦੋ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਨ ਕਾਰਨ ਸਟੇਜ 'ਤੇ ਗਾਉਣ ਵਾਲੇ ਭੋਜਪੁਰੀ ਗਾਇਕ ਸਮੇਤ ਕਈ ਲੋਕ ਡਰ ਗਏ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਗੋਲੀਬਾਰੀ ਦਾ ਇਹ ਵੀਡੀਓ ਜ਼ਿਲ੍ਹੇ ਦੇ ਬੀਹੀਆ ਥਾਣਾ ਖੇਤਰ ਦੇ ਪਿੰਡ ਭੀਮ ਪੱਟੀ ਦਾ ਹੈ। 13 ਸਤੰਬਰ ਨੂੰ ਪਿੰਡ ਭੀਮ ਪੱਤੀ ਵਿਚ ਸ਼ਰਧਾਂਜਲੀ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਵੇਂ ਹੀ ਭੋਜਪੁਰ ਦੇ ਐੱਸਪੀ ਰਾਜ ਨੂੰ ਇਸ ਵਾਇਰਲ ਵੀਡੀਓ ਦੀ ਜਾਣਕਾਰੀ ਮਿਲੀ, ਉਨ੍ਹਾਂ ਤੁਰੰਤ ਇਹ ਮਾਮਲਾ ਥਾਣਾ ਬੀਹੀਆ ਦੇ ਧਿਆਨ ਵਿਚ ਲਿਆਂਦਾ ਅਤੇ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ।
ਫਾਇਰਿੰਗ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ
ਇਸ ਤੋਂ ਬਾਅਦ ਬੀਹੀਆ ਥਾਣਾ ਇੰਚਾਰਜ ਨੇ ਸੱਭਿਆਚਾਰਕ ਪ੍ਰੋਗਰਾਮ ਦੇ ਆਯੋਜਕ ਸਮੇਤ ਗੋਲੀਬਾਰੀ ਕਰਨ ਵਾਲੇ ਲੋਕਾਂ ਦੇ ਖਿਲਾਫ ਐੱਫਆਈਆਰ ਦਰਜ ਕਰਕੇ ਉਨ੍ਹਾਂ ਦੀ ਪਛਾਣ ਕਰਨ ਅਤੇ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਵਾਇਰਲ ਵੀਡੀਓ ਦੀ ਸੱਚਾਈ ਦੀ ਜਾਂਚ ਕਰਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਬੀਹੀਆ ਥਾਣਾ ਖੇਤਰ ਦੇ ਬੇਲਵਨੀਆ ਭੀਮ ਪੱਟੀ ਨਿਵਾਸੀ ਸਵਰਗੀ ਜਗਬਲੀ ਯਾਦਵ ਦੇ ਸ਼ਰਾਧ ਕਰਮ-ਕਾਂਡ ਵਿਚ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ, ਜਿੱਥੇ ਮਸ਼ਹੂਰ ਭੋਜਪੁਰੀ ਗਾਇਕ ਟੁਨਟੁਨ ਯਾਦਵ ਸਮੇਤ ਕਈ ਗਾਇਕ ਮੌਜੂਦ ਸਨ।
ਸਟੇਜ 'ਤੇ ਗਾਇਕ ਟੁਨਟੁਨ ਯਾਦਵ ਗਾ ਰਹੇ ਸਨ ਗਾਣਾ
ਇਸ ਦੌਰਾਨ ਜਦੋਂ ਗਾਇਕ ਟੁਨਟੁਨ ਯਾਦਵ ਨੇ ਗਾਣਾ ਸ਼ੁਰੂ ਕੀਤਾ ਤਾਂ ਕੁਝ ਲੋਕ ਸਟੇਜ 'ਤੇ ਚੜ੍ਹ ਕੇ ਅੰਨ੍ਹੇਵਾਹ ਫਾਇਰਿੰਗ ਕਰਨ ਲੱਗੇ। ਗਾਇਕ ਟੁਨਟੁਨ ਯਾਦਵ ਦੇ ਬੇਨਤੀ ਕਰਨ 'ਤੇ ਸਟੇਜ 'ਤੇ ਚੜ੍ਹੇ ਨੌਜਵਾਨਾਂ ਨੇ ਫਾਇਰਿੰਗ ਬੰਦ ਕਰ ਦਿੱਤੀ ਅਤੇ ਸਟੇਜ ਤੋਂ ਹੇਠਾਂ ਉਤਰ ਗਏ। ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੇਖ ਰਹੇ ਇਕ ਸਰੋਤੇ ਨੇ ਇਸ ਧੱਕੇਸ਼ਾਹੀ ਦੀ ਵੀਡੀਓ ਆਪਣੇ ਮੋਬਾਈਲ ਕੈਮਰੇ ਵਿਚ ਕੈਦ ਕਰ ਲਈ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵੀਡੀਓ
ਉਦੋਂ ਤੋਂ ਇਹ ਵੀਡੀਓ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਘਟਨਾ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਭੋਜਪੁਰ ਦੇ ਐੱਸਪੀ ਰਾਜ ਨੇ ਦੱਸਿਆ ਕਿ ਗੋਲੀਬਾਰੀ ਵਿਚ ਸ਼ਾਮਲ ਅਨਸਰਾਂ ਦੀ ਪਛਾਣ ਕਰ ਲਈ ਗਈ ਹੈ। ਜਲਦੀ ਹੀ ਉਨ੍ਹਾਂ ਲੋਕਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਅਸਲਾ ਐਕਟ ਅਤੇ ਲਾਊਡ ਸਪੀਕਰ ਐਕਟ ਤਹਿਤ ਮੁੱਢਲੀ ਸ਼ਿਕਾਇਤ ਦਰਜ ਕਰ ਲਈ ਗਈ ਹੈ।
ਐੱਸਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਤਿੰਨ ਨਾਮਜ਼ਦਾਂ ਸਮੇਤ ਪੰਜ ਅਣਪਛਾਤੇ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪ੍ਰਬੰਧਕਾਂ ਅਤੇ ਗੋਲੀਬਾਰੀ ਵਿਚ ਸ਼ਾਮਲ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਇਨ੍ਹਾਂ ਲੋਕਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਜਿਸ ਤਰ੍ਹਾਂ ਇਹ ਨੌਜਵਾਨ ਇਕ ਸੱਭਿਆਚਾਰਕ ਪ੍ਰੋਗਰਾਮ 'ਚ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਰਹੇ ਹਨ, ਉਸ ਨੇ ਪੁਲਸ ਅਤੇ ਪ੍ਰਸ਼ਾਸਨ ਦੇ ਸਖ਼ਤ ਰਵੱਈਏ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8