ਮਥੁਰਾ ''ਚ ਦਲਿਤ ਵਿਅਕਤੀ ਨੂੰ ਜ਼ਿੰਦਾ ਸਾੜਿਆ
Friday, Aug 03, 2018 - 05:11 PM (IST)

ਨੈਸ਼ਨਲ ਡੈਸਕ— ਮਥੁਰਾ 'ਚ ਦਲਿਤ ਵਿਅਕਤੀ ਨੂੰ ਸਾੜਣ ਦਾ ਮਾਮਲਾ ਸਾਹਮਣੇ ਆਇਆ ਹੈ। ਬੁਰੀ ਤਰ੍ਹਾਂ ਸੜ ਚੁਕੇ ਇਸ ਵਿਅਕਤੀ ਦਾ ਹਸਪਤਾਲ 'ਚ ਇਲਾਜ ਚਲ ਰਿਹਾ ਹੈ। ਪੀੜਤ ਦੇ ਪਰਿਵਾਰ ਦਾ ਦੋਸ਼ ਹੈ ਕਿ ਬਦਮਾਸ਼ਾਂ ਨੇ ਇਸ ਵਿਅਕਤੀ ਨੂੰ ਸਾੜਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ 'ਚ ਪੁਲਸ ਨੇ ਮੁਕਦਮਾ ਦਰਜ ਕਰ ਕੇ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ।
ਕੁਝ ਬਦਮਾਸ਼ ਪਹਿਲਾਂ ਇਸ ਵਿਅਕਤੀ ਨੂੰ ਪ੍ਰੇਸ਼ਾਨ ਕਰ ਰਹੇ ਸਨ ਅਤੇ ਕੱਲ ਉਹ ਇਸ ਦੇ ਦੁਕਾਨ 'ਤੇ ਸਾਮਾਨ ਲੈਣ ਗਏ। ਉਨ੍ਹਾਂ ਨੇ ਸਾਮਾਨ ਲੈਣ ਤੋਂ ਬਾਅਦ ਪੈਸੇ ਦੇਣ ਤੋਂ ਮਨਾ ਕਰ ਦਿੱਤਾ ਤਾਂ ਦਲਿਤ ਵਿਅਕਤੀ ਨੇ ਵੀ ਸਾਮਾਨ ਨਹੀਂ ਦਿੱਤਾ। ਇਸ ਤੋਂ ਬਾਅਦ ਇਨ੍ਹਾਂ ਬਦਮਾਸ਼ਾਂ ਨੇ ਇਕੱਠੇ ਹੋ ਕੇ ਇਸ ਦਲਿਤ ਵਿਅਕਤੀ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਦਿੱਤੀ,ਜਿਸ ਤੋਂ ਬਾਅਦ ਪੂਰੇ ਪਿੰਡ 'ਚ ਹੜਕੰਪ ਮਚ ਗਿਆ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ।