ਕਾਂਗਰਸੀ ਵਫਦ ਨੇ ਦਿੱਲੀ ਹਿੰਸਾ ''ਤੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਸੌਂਪਿਆ ਮੰਗ ਪੱਤਰ

02/27/2020 1:19:29 PM

ਨਵੀਂ ਦਿੱਲੀ— ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਦਾ ਇਕ ਵਫਦ ਅੱਜ ਭਾਵ ਵੀਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਪੁੱਜਾ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਪਾਰਟੀ ਵਫਦ ਨੇ ਰਾਸ਼ਟਰਪਤੀ ਭਵਨ  'ਚ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਪਾਰਟੀ ਵਫਦ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਅਤੇ ਗੁਲਾਮ ਨਬੀ ਆਜ਼ਾਦ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਕੁਝ ਹੋਰ ਨੇਤਾ ਸ਼ਾਮਲ ਸਨ। 
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਤੇ ਪੁਲਸ ਹਿੰਸਾ ਰੋਕਣ 'ਚ ਨਾਕਾਮ ਰਹੀ। ਸੋਨੀਆ ਗਾਂਧੀ ਨੇ ਇਕ ਵਾਰ ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਸਥਿਤੀ ਨੂੰ ਸੰਭਾਲਣ 'ਚ ਨਾਕਾਮ ਰਹੇ ਹਨ। ਦਿੱਲੀ ਅਤੇ ਕੇਂਦਰ ਸਰਕਾਰ ਨੇ ਹਿੰਸਾ ਦੀ ਅਣਦੇਖੀ ਕੀਤੀ। ਹਿੰਸਾ ਦੀ ਵਜ੍ਹਾ ਕਰ ਕੇ ਹੁਣ ਤਕ 34 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 200 ਤੋਂ ਵਧੇਰੇ ਲੋਕ ਜ਼ਖਮੀ ਹਨ। ਹਿੰਸਾ ਕਾਰਨ ਕਰੋੜਾਂ ਦੀ ਜਾਇਦਾਦ ਨੂੰ ਨੁਕਸਾਨ ਪੁੱਜਾ ਹੈ। ਇਸ ਮੰਗ ਪੱਤਰ 'ਚ ਹਿੰਸਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਅਤੇ ਪੀੜਤਾਂ ਨੂੰ ਮਦਦ ਮੁਹੱਈਆ ਕਰਾਉਣ ਦੀ ਵੀ ਮੰਗ ਕੀਤੀ ਗਈ ਹੈ।


Tanu

Content Editor

Related News