ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

Thursday, Oct 29, 2026 - 05:45 PM (IST)

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਮਨੋਰੰਜਨ ਡੈਸਕ : ਪੰਜਾਬੀ ਕਲਾਕਾਰਾਂ ਦੇ ਇਕ ਵਫ਼ਦ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਅਹਿਮ ਬੈਠਕ ਕੀਤੀ। ਇਸ ਬੈਠਕ 'ਚ ਪੰਜਾਬੀ ਫਿਲਮੀ ਜਗਤ ਦੇ ਮਸ਼ਹੂਰ ਅਦਾਕਾਰ ਸ਼ਾਮਲ ਹੋਏ। ਇਸ ਬੈਠਕ ਦਾ ਮੁੱਖ ਮੁੱਦਾ ਪੰਜਾਬੀ ਫਿਲਮ ਇੰਡਸਟਰੀ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨਾ, ਸਿਨੇਮਾ ਦੇ ਭਵਿੱਖ ਨੂੰ ਹੋਰ ਪ੍ਰਫੁਲਿੱਤ ਕਰਨਾ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ

ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਅਦਾਕਾਰ ਬਿਨੂੰ ਢਿੱਲੋਂ ਦੀ ਅਗਵਾਈ 'ਚ ਅਦਾਕਾਰ ਦੇਵ ਖਰੌੜ, ਸ਼ਵਿੰਦਰ ਮਹਿਲ, ਸਤਿੰਦਰ ਸੱਤੀ, ਜਸਵਿੰਦਰ ਨਰੂਲਾ ਅਤੇ ਮਲਕੀਤ ਰੌਣੀ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਸ ਬੈਠਕ 'ਚ ਹਿੱਸਾ ਲਿਆ। 

ਇਹ ਵੀ ਪੜ੍ਹੋ : 16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ ਕੇਂਦਰ, ਬਣ ਗਏ 2 ਗਿਨੀਜ਼ ਵਰਲਡ ਰਿਕਾਰਡ

ਮੁਲਾਕਾਤ ਦੌਰਾਨ ਕਈ ਹੋਰ ਮੁਸ਼ਕਲਾਂ ਸਮੇਤ ਸਭ ਤੋਂ ਵੱਡਾ ਮੁੱਦਾ ਫਿਲਮਾਂ ਦੀ ਪਾਇਰੇਸੀ ਦਾ ਚੁੱਕਿਆ ਗਿਆ। ਕਲਾਕਾਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਕਿਸੇ ਪੰਜਾਬੀ ਫਿਲਮ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੁੰਦਿਆਂ ਹੀ ਉਸੇ ਦਿਨ ਜਾਂ ਅਗਲੇ ਦਿਨ ਫਿਲਮ ਗੈਰ-ਕਾਨੂੰਨੀ ਢੰਗ ਨਾਲ ਬਹੁਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲੀਕ ਹੋ ਜਾਂਦੀ ਹੈ। ਨਤੀਜੇ ਵਜੋਂ ਫਿਲਮ ਦੇ ਨਿਰਮਾਤਾ ਅਤੇ ਕਲਾਕਾਰਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ।

ਇਹ ਵੀ ਪੜ੍ਹੋ :  ਕੀ ਬਾਜ਼ਾਰ 'ਚ ਫਿਰ ਆਵੇਗਾ 1000 ਰੁਪਏ ਦਾ ਨੋਟ? ਮੰਦਿਰ ਦੀ ਤਸਵੀਰ ਵਾਲੇ ਨੋਟ 'ਤੇ ਆਇਆ ਵੱਡਾ ਅਪਡੇਟ

ਕਲਾਕਾਰਾਂ ਦੇ ਵਫ਼ਦ ਨੇ ਮੰਤਰੀ ਅਸ਼ਵਨੀ ਵੈਸ਼ਨਵ ਅੱਗੇ ਮੰਗ ਰੱਖੀ ਹੈ ਕਿ ਜਿਵੇਂ ਦੱਖਣ ਭਾਰਤੀ ਫਿਲਮ ਇੰਡਸਟਰੀ (ਸਾਊਥ ਸਿਨੇਮਾ) ਵਿੱਚ ਪਾਇਰੇਸੀ ਨੂੰ ਰੋਕਣ ਲਈ 'ਐਂਟੀ ਗੁੰਡਾ ਐਕਟ' ਵਰਗੇ ਨਿਯਮ ਲਾਗੂ ਕੀਤੇ ਗਏ ਹਨ। ਵਫ਼ਦ ਨੇ ਬੇਨਤੀ ਕੀਤੀ ਕਿ ਪੰਜਾਬੀ ਸਿਨੇਮਾ ਦੀ ਹੋਂਦ ਨੂੰ ਬਣਾਈ ਰੱਖਣ ਲਈ ਠੋਸ ਅਤੇ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀ ਭਰੋਸਾ ਦਿਵਾਇਆ ਕਿ ਸਰਕਾਰ ਪਾਇਰੇਸੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਬਣਾਏ ਗਏ ਨਿਯਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Train 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਸਮੇਂ ਮੋਬਾਈਲ ਚਾਰਜਿੰਗ 'ਤੇ ਲੱਗ ਗਿਆ ਬੈਨ

ਇਸ ਦੌਰਾਨ ਦੂਜਾ ਮੁੱਦਾ ਚੰਡੀਗੜ੍ਹ ਸਥਿਤ ਸੈਂਸਰ ਬੋਰਡ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਸੀ। ਬੈਠਕ ਦੌਰਾਨ ਕਲਾਕਾਰਾਂ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਸੈਂਸਰ ਬੋਰਡ ਦਾ ਦਫ਼ਤਰ ਹੋਣ ਦੇ ਬਾਵਜੂਦ ਫਿਲਮਾਂ ਦੀ ਪ੍ਰਮਾਣਿਕਤਾ (ਕਲੀਅਰੈਂਸ) ਲਈ ਲੰਮ ਇੰਤਜ਼ਾਰ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਇਸ ਬੋਰਡ ਵਿੱਚ ਭਾਸ਼ਾ ਮਾਹਰਾਂ ਦੀ ਭਾਗੀਦਾਰੀ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬੋਰਡ 'ਚ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧ ਰੱਖਣ ਵਾਲੇ ਮਾਹਰ ਹੋਣਗੇ, ਤਾਂ ਫਿਲਮਾਂ ਦੇ ਸੈਂਸਰ ਪ੍ਰੋਸੈਸ ਵਿੱਚ ਬਿਨਾਂ ਵਜ੍ਹਾ ਦੇਰੀ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬੀ ਫਿਲਮ ਇੰਡਸਟਰੀ ਵਿੱਚ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆ ਰਹੇ ਹਨ। ਬੈਠਕ 'ਚ ਕੇਂਦਰੀ ਮੰਤਰੀ ਨੇ ਪੰਜਾਬੀ ਫਿਲਮ ਇੰਡਸਟਰੀ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ : ਪੈਨਸ਼ਨਰਾਂ ਅਤੇ ਟੈਕਸਦਾਤਾਵਾਂ ਲਈ ਮਹੱਤਵਪੂਰਨ ਖ਼ਬਰ; ਨਵੰਬਰ 'ਚ ਬਦਲ ਜਾਣਗੇ ਕਈ ਵੱਡੇ ਨਿਯਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt


author

Harinder Kaur

Content Editor

Related News