ਇੰਦਰਾ ਗਾਂਧੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਬਲੀਦਾਨ ਦਿੱਤਾ : ਖੜਗੇ

10/5/2018 3:46:15 PM

ਫੈਜਪੁਰ—ਕਾਂਗਰਸ ਨੇਤਾ ਮਲਿਕਾਰਜੁਨ ਨੇ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਦੇਸ਼ ਦੀ ਆਜ਼ਾਦੀ ਲਈ ਬਲੀਦਾਨ ਨਹੀਂ ਦਿੱਤਾ। ਅਖਿਲ ਭਾਰਤੀ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਖੜਗੇ ਨੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਜਲਗਾਂਵ ਜ਼ਿਲੇ 'ਚ ਪਾਰਟੀ ਦੀ ਜਨ ਸੰਘਰਸ਼ ਯਾਤਰਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਲਈ ਆਯੋਜਿਤ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਖੜਗੇ ਨੇ ਕਿਹਾ ਕਿ 'ਅਸੀਂ ਲੋਕਾਂ (ਕਾਂਗਰਸ) ਨੇ ਦੇਸ਼ ਲਈ ਆਪਣਾ ਜੀਵਨ ਬਲੀਦਾਨ ਕੀਤਾ ਹੈ। ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਬਲੀਦਾਨ ਦਿੱਤਾ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਸੇ ਤਰ੍ਹਾਂ ਦੀ ਟਿੱਪਣੀ ਲਈ ਮੋਦੀ ਨੇ ਲੋਕ ਸਭਾ 'ਚ ਕਾਂਗਰਸ ਨੇਤਾ ਖੜਗੇ ਦੀ ਨਿੰਦਾ ਕੀਤੀ ਸੀਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ