ਦਰਜਨ ਔਰਤਾਂ ਨੇ ਵਿਧਵਾ ਦੀ ਕੀਤੀ ਕੁੱਟਮਾਰ ਕਰ ਕੇ ਕੱਟੇ ਵਾਲ

07/01/2023 6:26:51 PM

ਜੈਪੁਰ (ਭਾਸ਼ਾ)- ਰਾਜਸਥਾਨ ਦੇ ਉਦੇਪੁਰ ਜ਼ਿਲ੍ਹੇ 'ਚ ਨਾਜਾਇਜ਼ ਸੰਬੰਧ ਦੇ ਸ਼ੱਕ 'ਚ ਇਕ ਵਿਧਵਾ ਔਰਤ ਨੂੰ ਲਗਭਗ ਇਕ ਦਰਜਨ ਹੋਰ ਔਰਤਾਂ ਨੇ ਅੱਧ ਨੰਗੇ ਕਰ ਕੇ ਕੁੱਟਿਆ ਅਤੇ ਉਸ ਦੇ ਵਾਲ ਕੱਟ ਦਿੱਤੇ, ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ 29 ਜੂਨ ਨੂੰ ਜ਼ਿਲ੍ਹੇ ਦੇ ਬੇਕਰੀਆ ਪੁਲਸ ਸਟੇਸ਼ਨ ਦੇ ਅਧੀਨ ਦੇਵਲਾ ਇਲਾਕੇ 'ਚ ਵਾਪਰੀ ਸੀ। 

ਘਟਨਾ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਉਦੇਪੁਰ ਪੁਲਸ ਸੁਪਰਡੈਂਟ ਭੁਵਨ ਭੂਸ਼ਣ ਯਾਦਵ ਨੇ ਦੱਸਿਆ,''ਅਸੀਂ ਸੂਚਨਾ ਅਤੇ ਤਕਨਾਲੋਜੀ (ਆਈ.ਟੀ.) ਐਕਟ ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਯਾਦਵ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅਸੀਂ ਪੀੜਤ ਔਰਤ ਦੀ ਹਰ ਸੰਭਵ ਮਦਦ ਕਰਾਂਗੇ। ਪੁਲਸ ਅਧਿਕਾਰੀ ਨੇ ਦੱਸਿਆ ਕਿ ਔਰਤ ਸਿਲਾਈ ਦਾ ਕੰਮ ਕਰਦੀ ਹੈ ਅਤੇ ਉਸ ਦੇ ਪਤੀ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦਾ 5 ਸਾਲ ਦਾ ਪੁੱਤ ਹੈ।


DIsha

Content Editor

Related News