ਦੁਖ਼ਦ ਖ਼ਬਰ: ਸਿੰਘੂ ਬਾਰਡਰ ਨੇੜੇ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

Sunday, Jul 11, 2021 - 06:15 PM (IST)

ਦੁਖ਼ਦ ਖ਼ਬਰ: ਸਿੰਘੂ ਬਾਰਡਰ ਨੇੜੇ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਸੋਨੀਪਤ (ਭਾਸ਼ਾ)— ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ ਨੇੜੇ ਪੰਜਾਬ ਦੇ ਇਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। 42 ਸਾਲਾ ਸੋਹਨ ਸਿੰਘ ਦੀ ਲਾਸ਼ ਸਿੰਘੂ ਬਾਰਡਰ ਨੇੜੇ ਬਿਜਲੀ ਦੇ ਇਕ ਟਰਾਂਸਫਾਰਮਰ ਨੇੜਿਓਂ ਮਿਲੀ ਹੈ। ਜਿਸ ਤੋਂ ਬਾਅਦ ਪਤਾ ਲੱਗਾ ਕਿ ਉਸ ਦੀ ਮੌਤ ਕਰੰਟ ਲੱਗਣ ਨਾਲ ਹੋਈ ਹੈ। ਇਹ ਇਲਾਕਾ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਵਿਚ ਪੈਂਦਾ ਹੈ। 

ਕੁੰਡਲੀ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ। ਪੁਲਸ ਮੁਤਾਬਕ ਸੋਹਨ ਸਿੰਘ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਲਈ ਪਿਛਲੇ ਮਹੀਨੇ ਇੱਥੇ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਅੰਦੋਲਨ ’ਚ ਚਾਹ ਅਤੇ ਪਾਣੀ ਪਿਲਾਉਣ ਦਾ ਕੰਮ ਕਰਦਾ ਸੀ। 

ਦੱਸ ਦੇਈਏ ਕਿ ਪਿਛਲੇ 7 ਮਹੀਨਿਆਂ ਤੋਂ ਕਿਸਾਨ ਸਿੰਘੂ ਬਾਰਡਰ ’ਤੇ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਡਟੇ ਹੋਏ ਹਨ। ਮੁੱਖ ਤੌਰ ’ਤੇ ਪੰਜਾਬ, ਹਰਿਆਣਾ ਅਤੇ ਪੱਛਮੀ-ਉੱਤਰੀ ਪ੍ਰਦੇਸ਼ ਦੇ ਕਿਸਾਨ ਵੱਡੀ ਗਿਣਤੀ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਜਮਾਂ ਹਨ। ਇਹ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।


author

Tanu

Content Editor

Related News